ਡੀਸੀ ਵੱਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਦੀ ਸਮੀਖਿਆ
ਡੀਸੀ ਵੱਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਦੀ ਸਮੀਖਿਆ;
Publish Date: Mon, 09 Feb 2026 07:46 PM (IST)
Updated Date: Mon, 09 Feb 2026 07:50 PM (IST)

- ਟ੍ਰੈਫਿਕ ਪ੍ਰਬੰਧਨ ’ਚ ਸੁਧਾਰ ਲਈ ਹਦਾਇਤਾਂ ਜਾਰੀ ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਜ਼ਿਲ੍ਹੇ ’ਚ ਸੜਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਦੀ ਸਮੀਖਿਆ ਕੀਤੀ ਗਈ ਅਤੇ ਸਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਲਾਜ਼ਮੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਟ੍ਰੈਫਿਕ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਬਲੈਕ ਸਪਾਟਸ ਦੀ ਪਛਾਣ ਕਰ ਕੇ, ਉਨ੍ਹਾਂ ਦੀ ਤੁਰੰਤ ਸੁਧਾਰ ਲਈ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਮੁੱਖ ਸਥਾਨਾਂ ’ਤੇ ਸਪੀਡ ਲਿਮਿਟ ਬੋਰਡ ਲਾਉਣ, ਜ਼ੈਬਰਾ ਕਰਾਸਿੰਗਾਂ ਦੀ ਨਿਸ਼ਾਨਦੇਹੀ ਕਰਨ, ਸੜਕਾਂ ਦੇ ਡਿਵਾਈਡਰਾਂ ਦੀ ਮੁਰੰਮਤ ਕਰਨ ਅਤੇ ‘ਨੋ ਪਾਰਕਿੰਗ’ ਬੋਰਡ ਲਗਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪ੍ਰਭਾਵਸ਼ਾਲੀ ਲਾਗੂਆਤ ਯਕੀਨੀ ਬਣਾਉਣ ਲਈ ਕਿਹਾ। ਨਾਲ ਹੀ ਜਾਰੀ ਕੀਤੀਆਂ ਹਦਾਇਤਾਂ ਦੀ ਪ੍ਰਗਤੀ ਬਾਰੇ ਨਿਯਮਿਤ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਵੀ ਦਿੱਤੇ ਗਏ। ਬੈਠਕ ਵਿਚ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ, ਗਮਾਡਾ, ਨਗਰ ਨਿਗਮ ਮੁਹਾਲੀ, ਨਗਰ ਕੌਂਸਲਾਂ, ਪਬਲਿਕ ਵਰਕਸ ਡਿਪਾਰਟਮੈਂਟ ਅਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ। ਇਸ ਤੋਂ ਇਲਾਵਾ ਆਰਟੀਓ ਰਾਜਪਾਲ ਸਿੰਘ ਸੇਖੋਂ, ਐੱਸਡੀਐੱਮ ਦਮਨਦੀਪ ਕੌਰ ਅਤੇ ਡੀਐੱਸਪੀ ਟ੍ਰੈਫਿਕ ਕਰਨੈਲ ਸਿੰਘ ਵੀ ਬੈਠਕ ਵਿਚ ਮੌਜੂਦ ਸਨ।