ਜੈ ਸਿੰਘ ਛਿੱਬਰ, ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ 'ਤੇ ਭਾਰਤ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ 'ਚ ਫਾਂਸੀ ਦੀ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰ ਦਿੱਤੀ ਹੈ। ਇਸ ਸਬੰਧੀ ਗ੍ਰਹਿ ਮੰਤਰਾਲ ਨੇ ਹੁਕਮ ਜਾਰੀ ਕਰ ਦਿੱਤਾ ਹੈ।

ਬਲਵੰਤ ਸਿੰਘ ਰਾਜੋਆਣਾ ਇਸ ਵੇਲੇ ਕੇਂਦਰੀ ਜੇਲ੍ਹ ਪਟਿਆਲਾ 'ਚ ਬੰਦ ਹੈ। ਬੇੱਸ਼ਕ ਉਹ ਕੇਂਦਰ ਜੇਲ੍ਹ ਪਟਿਆਲਾ 'ਚ ਬੰਦ ਹੈ ਪਰ ਜੇਲ੍ਹ ਮੈਨੁਅਲ ਮੁਤਾਬਿਕ ਉਹ ਯੂਪੀ ਪੁਲਿਸ ਦਾ ਕੈਦੀ ਹੈ ਕਿਉਂਕਿ 1995 'ਚ ਚੰਡੀਗੜ੍ਹ ਪੁਲਿਸ ਨੇ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ 'ਚ ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ, ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰਨਾ 'ਤੇ ਕੇਸ ਦਰਜ ਕੀਤਾ ਸੀ।

Posted By: Seema Anand