- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਕਰਯੋਗ ਹੈ ਕਿ ਪੂਹਲਾ ਪਿੰਡ ਦੇ ਇੱਕੋ ਪਰਿਵਾਰ ’ਚ ਇਸੇ ਮਹੀਨੇ ਨਸ਼ੇ ਕਾਰਨ ਇਹ ਦੂਜੀ ਮੌਤ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਲਪੇਟ ’ਚ ਆ ਕੇ ਆਪਣੀਆਂ ਜਾਨਾਂ ਗੁਆ ਰਹੇ ਹਨ ਅਤੇ ਸਰਕਾਰ ਨਸ਼ਿਆਂ ਨੂੰ ਰੋਕਣ ਦੇ ਮਾਮਲੇ ’ਚ ਉਮੀਦ ਮੁਤਾਬਕ ਨਤੀਜੇ ਦੇਣ ’ਚ ਨਾਕਾਮ ਰਹੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ’ਚ ਇੱਕੋ ਦਿਨ ਨਸ਼ੇ ਨਾਲ ਤਿੰਨ ਨੌਜਵਾਨਾਂ ਦੀ ਹੋਈ ਮੌਤ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ-ਵਿਰੋਧੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਢਿੱਲੋਂ ਨੇ 'ਆਪ' ਸਰਕਾਰ ਦੀ ਨਸ਼ਾ-ਵਿਰੋਧੀ ਨੀਤੀ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੂਹਲਾ ਪਿੰਡ ਦੇ ਇੱਕੋ ਪਰਿਵਾਰ ’ਚ ਇਸੇ ਮਹੀਨੇ ਨਸ਼ੇ ਕਾਰਨ ਇਹ ਦੂਜੀ ਮੌਤ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਲਪੇਟ ’ਚ ਆ ਕੇ ਆਪਣੀਆਂ ਜਾਨਾਂ ਗੁਆ ਰਹੇ ਹਨ ਅਤੇ ਸਰਕਾਰ ਨਸ਼ਿਆਂ ਨੂੰ ਰੋਕਣ ਦੇ ਮਾਮਲੇ ’ਚ ਉਮੀਦ ਮੁਤਾਬਕ ਨਤੀਜੇ ਦੇਣ ’ਚ ਨਾਕਾਮ ਰਹੀ ਹੈ।
ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਨਸ਼ਾ ਤਿੰਨ ਮਹੀਨਿਆਂ ’ਚ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ, ਪਰ ਅੱਜ ਵੀ ਪੰਜਾਬ ’ਚ ਨਸ਼ੇ ਨਾਲ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਤੇ ਭੈਣਾਂ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਿੰਤਤ ਹਨ। ਨਸ਼ਿਆਂ ਕਾਰਨ ਟੁੱਟ ਰਹੇ ਪਰਿਵਾਰਾਂ ਦਾ ਦਰਦ ਸਰਕਾਰ ਨੂੰ ਗੰਭੀਰਤਾ ਨਾਲ ਸਮਝਣ ਅਤੇ ਨਸ਼ੇ ਦੀ ਸਪਲਾਈ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਦੀ ਲੋੜ ਹੈ।