ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ, ਗਿਆਨੀ ਹਰਪ੍ਰੀਤ ਸਿੰਘ ਨੇ 'ਮਸੰਦਾਂ' ਵਿਰੁੱਧ ਸੰਘਰਸ਼ ਦਾ ਕੀਤਾ ਐਲਾਨ
SGPC ਦੀਆਂ ਲੰਬੇ ਸਮੇਂ ਤੋਂ ਰੋਕੀਆਂ ਹੋਈਆਂ ਚੋਣਾਂ ਤੁਰੰਤ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਕਮੇਟੀ 'ਤੇ ਕੀਤੇ ਹੋਏ ਕਬਜ਼ੇ ਨੂੰ ਖਤਮ ਕਰ ਕੇ ਜਮਹੂਰੀ ਪ੍ਰਕਿਰਿਆ ਨੂੰ ਬਹਾਲ ਕੀਤਾ ਜਾ ਸਕੇ।
Publish Date: Wed, 22 Apr 2026 03:33 PM (IST)
Updated Date: Wed, 22 Apr 2026 03:35 PM (IST)
ਜੈ ਸਿੰਘ ਛਿੱਬਰ, ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਰੋਕੀਆਂ ਹੋਈਆਂ ਚੋਣਾਂ ਤੁਰੰਤ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਕਮੇਟੀ 'ਤੇ ਕੀਤੇ ਹੋਏ ਕਬਜ਼ੇ ਨੂੰ ਖਤਮ ਕਰ ਕੇ ਜਮਹੂਰੀ ਪ੍ਰਕਿਰਿਆ ਨੂੰ ਬਹਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੰਘਰਸ਼ ਅਰੰਭ ਰਹੇ ਹਾਂ ਤਾਂ ਜੋ ਕਮੇਟੀ 'ਤੇ ਕਾਬਜ਼ ਮਸੰਦਾਂ ਨੂੰ ਹਟਾ ਕੇ ਮੁੜ ਪੰਥ ਦੀ ਸਿਰਮੌਰ ਸੰਸਥਾ ਦੀ ਸਹੀ ਨੁਮਾਇੰਦਗੀ ਹੋ ਸਕੇ।