ਛੱਤ ਤੇ ਨਰਾਇਣਗੜ੍ਹ ਝੂੰਗੀਆਂ ਨੂੰ ਜਾਂਦੀ ਸੜਕ ਦੀ ਮੁਰੰਮਤ ਦੀ ਮੰਗ ਛੱਤ ਤੇ ਨਰਾਇਣਗੜ੍ਹ ਝੂੰਗੀਆਂ ਨੂੰ ਜਾਂਦੀ ਸੜਕ ਦੀ ਮੁਰੰਮਤ ਦੀ ਮੰਗ
Publish Date: Tue, 13 Oct 2026 08:19 PM (IST)
Updated Date: Tue, 13 Oct 2026 08:21 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਕਪੁਰ : ਪਿੰਡ ਦਿਆਲਪੁਰਾ ਤੋਂ ਛੱਤ ਅਤੇ ਨਰਾਇਣਗੜ੍ਹ ਝੂੰਗੀਆਂ ਨੂੰ ਜਾਣ ਵਾਲੀ ਸੜਕ ਦੀ ਖ਼ਸਤਾ ਹਾਲਤ ਨੂੰ ਲੈ ਕੇ ਪਿੰਡ ਵਾਸੀਆਂ ਨੇ ਮੁਰੰਮਤ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਚਰਨ ਸਿੰਘ ਦਿਆਲਪੁਰਾ ਅਤੇ ਹੋਰ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਪੰਜ ਸਾਲਾ ਤੋਂ ਸੜਕ ਦੀ ਮੁਰੰਮਤ ਨਹੀਂ ਹੋਈ, ਜਿਸ ਕਾਰਨ ਇਸ ਰਸਤੇ ਤੋਂ ਲੰਘਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਚਰਨ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਦਿਆਲਪੁਰਾ ਤੋਂ ਛੱਤ ਵੱਲ ਜਾਣ ਵਾਲੀ ਸੜਕ ਅਤੇ ਅੱਗੇ ਨਰਾਇਣਗੜ੍ਹ ਝੂੰਗੀਆਂ ਵੱਲ ਜਾਂਦੇ ਰਸਤੇ ਦੀ ਹਾਲਤ ਖ਼ਰਾਬ ਹੈ। ਉਨ੍ਹਾਂ ਕਿਹਾ ਕਿ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਆਵਾਜਾਈ ’ਚ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਤੋਂ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਰਗਵੀਰ ਸਿੰਘ, ਤਰਸੇਮ ਸਿੰਘ, ਜਸਵਿੰਦਰ ਸਿੰਘ, ਭੂਰਾ ਸਿੰਘ, ਜਰਨੈਲ ਕੌਰ, ਜਸਵੀਰ, ਕਾਲਾ, ਗੁਰਬਚਨ ਸੈਣੀ, ਹਰਚਰਨ ਸੈਣੀ ਦਿਆਲਪੁਰਾ ਅਤੇ ਨੋਨੀ ਸੈਣੀ ਸਮੇਤ ਹੋਰ ਪਿੰਡ ਵਾਸੀਆਂ ਨੇ ਵੀ ਸੜਕ ਦੀ ਮੁਰੰਮਤ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੜਕ ਦੀ ਹਾਲਤ ਦਾ ਜਾਇਜ਼ਾ ਲੈ ਕੇ ਇਸ ਦੀ ਮੁਰੰਮਤ ਲਈ ਲੋੜੀਂਦੇ ਕਦਮ ਚੁੱਕੇ ਜਾਣ। ਹਰਚਰਨ ਸਿੰਘ ਦਿਆਲਪੁਰਾ ਅਤੇ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਸੜਕ ਦੀ ਮੁਰੰਮਤ ਜਲਦੀ ਨਾ ਕਰਵਾਈ ਗਈ ਤਾਂ ਉਹ ਆਪਣੀ ਮੰਗ ਲਈ ਸੰਘਰਸ਼ ਕਰਨਗੇ।