- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਬੰਦ ਦਾ ਜਿੱਥੇ ਕਿਸਾਨ ਤੇ ਰਾਜਨੀਤਿਕ ਜਥੇਬੰਦੀਆਂ ਨੇ ਸਮਰਥਨ ਕੀਤਾ ਉੱਥੇ ਹੀ ਦੁਕਾਨਦਾਰਾਂ ਅਤੇ ਜ਼ਿਆਦਾਤਰ ਨਿੱਜੀ ਸਕੂਲਾਂ ਵੱਲੋਂ ਵੀ ਪੂਰਨ ਸਹਿਯੋਗ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ, ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਦਿਵਾਉਣ ਅਤੇ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ।

ਸੁਰਜੀਤ ਸਿੰਘ ਕੁਹਾੜ, ਲਾਲੜੂ: ਮਾਨਸਾ ਵਿਖੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਲਾਲੜੂ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਮਾਰਚ ਕੱਢ ਕੇ ਪੁਤਲਾ ਫੂਕਿਆ। ਇਸ ਬੰਦ ਦਾ ਜਿੱਥੇ ਕਿਸਾਨ ਤੇ ਰਾਜਨੀਤਿਕ ਜਥੇਬੰਦੀਆਂ ਨੇ ਸਮਰਥਨ ਕੀਤਾ ਉੱਥੇ ਹੀ ਦੁਕਾਨਦਾਰਾਂ ਅਤੇ ਜ਼ਿਆਦਾਤਰ ਨਿੱਜੀ ਸਕੂਲਾਂ ਵੱਲੋਂ ਵੀ ਪੂਰਨ ਸਹਿਯੋਗ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ, ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਦਿਵਾਉਣ ਅਤੇ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਦਿਨ-ਦਿਹਾੜੇ ਹੋਏ ਇਸ ਕਤਲ ਕਾਰਨ ਲੋਕਾਂ ਵਿੱਚ ਰੋਸ ਹੈ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਪੰਜਾਬ 'ਚ ਨਸ਼ੇ ਤੇ ਪੂਰਨ ਤੌਰ 'ਤੇ ਰੋਕ ਲੱਗਣੀ ਚਾਹੀਦੀ ਹੈ।