ਰਣਜੀਤ ਸਿੰਘ ਦੇ 'ਫਰਜ਼ੀ ਮੁਕਾਬਲੇ' ਦੀ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਣ ਦੀ ਉੱਠੀ ਮੰਗ; ਨਿਰਪੱਖ ਜਾਂਚ ਲਈ ਸਰਕਾਰ ਨੂੰ ਅਪੀਲ
ਸੰਯੁਕਤ ਕਿਸਾਨ ਮੋਰਚਾ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਨੌਜਵਾਨ ਰਣਜੀਤ ਸਿੰਘ ਦੇ ਮੁਕਾਬਲੇ ਵਿਚ ਮਾਰੇ ਜਾਣ ਦੀ ਪੁਲਿਸੀਆ ਕਹਾਣੀ ਨੂੰ ਸਿਰੇ ਤੋਂ ਖਾਰਜ ਕਰਦਿਆਂ ਇਸ ਮੁਕਾਬਲੇ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾ ਕੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰਨ ਅਤੇ ਗੁਰਦਾਸਪੁਰ ਦੇ ਐੱਸਐੱਸਪੀ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ।
Publish Date: Sun, 01 Mar 2026 09:44 AM (IST)
Updated Date: Sun, 01 Mar 2026 09:45 AM (IST)
ਪੰਜਾਬੀ ਜਾਗਰਣ ਕੇਂਦਰ, ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਨੌਜਵਾਨ ਰਣਜੀਤ ਸਿੰਘ ਦੇ ਮੁਕਾਬਲੇ ਵਿਚ ਮਾਰੇ ਜਾਣ ਦੀ ਪੁਲਿਸੀਆ ਕਹਾਣੀ ਨੂੰ ਸਿਰੇ ਤੋਂ ਖਾਰਜ ਕਰਦਿਆਂ ਇਸ ਮੁਕਾਬਲੇ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾ ਕੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰਨ ਅਤੇ ਗੁਰਦਾਸਪੁਰ ਦੇ ਐੱਸਐੱਸਪੀ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੁਲਿਸ ਨੂੰ ਲੋਕਾਂ ਵਿਰੁੱਧ ਜਬਰ ਕਰਨ ਦੀ ਖੁੱਲ੍ਹ ਦੇਣ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਸੂਬੇ ਵਿੱਚ ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ ਕਿ ਜਿਵੇਂ ਜਮਹੂਰੀ ਸਰਕਾਰ ਨਹੀਂ ਬਲਕਿ ਪੁਲਿਸ ਰਾਜ ਕਰ ਰਹੀ ਹੈ। ਬਿਆਨ ਵਿੱਚ ਕਿਹਾ ਗਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਇਸ ਮਾਮਲੇ ਵਿੱਚ ਜਿਸ ਤਰ੍ਹਾਂ ਬਿਆਨ ਬਦਲੇ ਗਏ ਹਨ, ਉਹ ਸਾਫ ਸੰਕੇਤ ਦੇ ਰਹੇ ਹਨ ਕਿ ਉਹਨਾਂ ਦਾ ਵਿਹਾਰ ਕਿੰਨਾ ਗੈਰ-ਜ਼ਿੰਮੇਵਾਰਾਨਾ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਰਣਜੀਤ ਸਿੰਘ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਰਣਜੀਤ ਸਿੰਘ ਦੇ ਮੁਕਾਬਲੇ ਸਬੰਧੀ ਪੁਲਿਸ ਵੱਲੋਂ ਘੜੀ ਗਈ ਕਹਾਣੀ ਨੂੰ ਸਿਰੇ ਤੋਂ ਖਾਰਜ ਕਰਦਿਆਂ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹਰ ਸਹਿਯੋਗ ਕਰੇਗਾ।