- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਜਬਰ ਜਨਾਹ ਮਾਮਲੇ ਦਾ ਨੋਟਿਸ ਲੈਣ ਤੇ ਪੰਥ ਦੀਆਂ ਨਿਰਪੱਖ ਸ਼ਖ਼ਸੀਅਤਾਂ ਦੀ ਇੱਕ ਉੱਚ ਪੱਧਰੀ ਜਾਂਚ ਕਮੇਟੀ ਬਣਾ ਕੇ ਤੁਰੰਤ ਜਾਂਚ ਸ਼ੁਰੂ ਕਰਨ, ਪੀੜਤਾ ਨੂੰ ਇਨਸਾਫ਼ ਦੇਣ, ਦੋਸ਼ੀ ਨੂੰ ਪੰਥ ’ਚੋਂ ਛੇਕਣ ਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਉਣ ਦੀ ਮੰਗ ਕੀਤੀ ਹੈ। ਕੇਂਦਰੀ ਸਿੰਘ ਸਭਾ ਨੇ ਐਲਾਨ ਕੀਤਾ ਕਿ ਪੰਥਕ ਸੰਸਥਾਵਾਂ ’ਚ ਅਜਿਹੇ ਅਨੈਤਿਕ ਵਿਅਕਤੀਆਂ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਅਮਰਜੀਤ ਸਿੰਘ ਚਾਵਲਾ ਬੇਸ਼ੱਕ ਪੁਲਿਸ ਦੀ ਹਿਰਾਸਤ ਤੋਂ ਬਚਣ ਲਈ ਰਫੂ ਚੱਕਰ ਹੋ ਗਏ ਹਨ, ਪਰ ਉਨ੍ਹਾਂ ਖਿਲਾਫ਼ ਧਾਰਮਿਕ ਜਥੇਬੰਦੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕੇਂਦਰੀ ਸਿੰਘ ਸਭਾ ਦੇ ਜਨਰਲ ਸਕੱਤਰ ਖੁਸ਼ਹਾਲ ਸਿੰਘ ਨੇ ਜਾਰੀ ਬਿਆਨ ’ਚ ਕਿਹਾ ਕਿ ਸਭਾ ਨੇ ਅੱਜ ਮੀਟਿੰਗ ਕਰਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਕਾਲੀ ਆਗੂ ਅਮਰਜੀਤ ਸਿੰਘ ਚਾਵਲਾ ਨੂੰ ਪੰਥ ’ਚੋਂ ਛੇਕੇ ਜਾਣ ਤੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਮੀਟਿੰਗ ’ਚ ਸ਼ਾਮਲ ਆਗੂਆਂ ਨੇ ਕਿਹਾ ਕਿ ਇੱਕ ਸਿੱਖ ਬੀਬੀ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਨੇ ਸਮੁੱਚੇ ਪੰਥ ਨੂੰ ਸ਼ਰਮਸਾਰ ਕੀਤਾ ਹੈ। ਇਸ ਮਾਮਲੇ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਸਿੰਘ ਸਭਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਇਸ ਜਬਰ ਜਨਾਹ ਮਾਮਲੇ ਦਾ ਨੋਟਿਸ ਲੈਣ ਤੇ ਪੰਥ ਦੀਆਂ ਨਿਰਪੱਖ ਸ਼ਖ਼ਸੀਅਤਾਂ ਦੀ ਇੱਕ ਉੱਚ ਪੱਧਰੀ ਜਾਂਚ ਕਮੇਟੀ ਬਣਾ ਕੇ ਤੁਰੰਤ ਜਾਂਚ ਸ਼ੁਰੂ ਕਰਨ, ਪੀੜਤਾ ਨੂੰ ਇਨਸਾਫ਼ ਦੇਣ, ਦੋਸ਼ੀ ਨੂੰ ਪੰਥ ’ਚੋਂ ਛੇਕਣ ਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਉਣ ਦੀ ਮੰਗ ਕੀਤੀ ਹੈ। ਕੇਂਦਰੀ ਸਿੰਘ ਸਭਾ ਨੇ ਐਲਾਨ ਕੀਤਾ ਕਿ ਪੰਥਕ ਸੰਸਥਾਵਾਂ ’ਚ ਅਜਿਹੇ ਅਨੈਤਿਕ ਵਿਅਕਤੀਆਂ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ।