- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ "ਵਾਰਿਸ ਪੰਜਾਬ ਦੇ" ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਨੂੰ ਆਪਣੀ ਦਾਦੀ ਜੀ ਦੀਆਂ ਅੰਤਿਮ ਰਸਮਾਂ ਅਤੇ ਅੰਤਿਮ ਦਰਸ਼ਨਾਂ ਵਿੱਚ ਸ਼ਾਮਲ ਹੋਣ ਲਈ ਹੁਣ ਤੱਕ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਇਜਾਜ਼ਤ ਨਾ ਦਿੱਤੇ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਪੰਜਾਬੀ ਜਾਗਰਣ ਬਿੳੂਰੋ, ਚੰਡੀਗੜ੍ਹ : ਅਕਾਲੀ ਦਲ "ਵਾਰਿਸ ਪੰਜਾਬ ਦੇ" ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਨੂੰ ਆਪਣੀ ਦਾਦੀ ਜੀ ਦੀਆਂ ਅੰਤਿਮ ਰਸਮਾਂ ਅਤੇ ਅੰਤਿਮ ਦਰਸ਼ਨਾਂ ਵਿੱਚ ਸ਼ਾਮਲ ਹੋਣ ਲਈ ਹੁਣ ਤੱਕ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਇਜਾਜ਼ਤ ਨਾ ਦਿੱਤੇ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਆਪਣੀ ਦਾਦੀ ਜੀ ਦੇ ਅੰਤਿਮ ਦਰਸ਼ਨਾਂ ਅਤੇ ਸੰਸਕਾਰ ਵਿੱਚ ਸ਼ਾਮਲ ਹੋਣਾ ਕੋਈ ਰਿਆਇਤ ਨਹੀਂ, ਸਗੋਂ ਬੁਨਿਆਦੀ ਮਨੁੱਖੀ ਅਧਿਕਾਰ ਹੈ।
ਮਨਪ੍ਰੀਤ ਸਿੰਘ ਇਯਾਲੀ ਕਿਹਾ ਕਿ, ਲੱਖਾਂ ਲੋਕਾਂ ਵੱਲੋਂ ਚੁਣੇ ਹੋਏ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਪਣੀ ਸਤਿਕਾਰਯੋਗ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਲਈ ਪੈਰੋਲ ਦੇਣ ਵਿੱਚ ਆਨਾਕਾਨੀ ਕਰਨਾ ਜਾਂ ਰੋਕ ਲਗਾਉਣਾ ਸਾਫ਼ ਤੌਰ 'ਤੇ ਵਿਤਕਰੇ ਵਾਲੀ ਨੀਤੀ ਨੂੰ ਦਰਸਾਉਂਦਾ ਹੈ।
ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਸਵਾਲ ਕਰਦਿਆਂ ਪੁੱਛਿਆ ਕਿ, "ਕੀ ਇੱਕ ਪਰਿਵਾਰਕ ਦੁੱਖ ਦੀ ਘੜੀ ਵਿੱਚ ਵੀ ਇਨਸਾਫ਼ ਅਤੇ ਮਨੁੱਖੀ ਕਦਰਾਂ-ਕੀਮਤਾਂ ਸਿੱਖਾਂ ਲਈ ਵੱਖਰੀਆਂ ਹਨ"? ਇਯਾਲੀ ਨੇ ਕਿਹਾ ਕਿ, ਸਰਕਾਰਾਂ ਵਲੋਂ ਲਏ ਜਾਂਦੇ ਅਜਿਹੇ ਫੈਸਲੇ ਕੌਮ ਦੇ ਮਨਾਂ ਵਿੱਚ ਬੇਗਾਨਗੀ ਅਤੇ ਗੁਲਾਮੀ ਦਾ ਅਹਿਸਾਸ ਹੋਰ ਡੂੰਘਾ ਕਰਦੇ ਹਨ। ਅਦਾਲਤਾਂ ਅਤੇ ਸਰਕਾਰਾਂ ਨੂੰ ਤੁਰੰਤ ਮਨੁੱਖੀ ਅਧਿਕਾਰਾਂ ਦਾ ਸਤਿਕਾਰ ਕਰਦਿਆਂ ਪੈਰੋਲ ਦੇਣੀ ਚਾਹੀਦੀ ਹੈ।
ਮਨਪ੍ਰੀਤ ਸਿੰਘ ਇਯਾਲੀ ਨੇ ਪੁਰਜੋਰ ਅਪੀਲ ਕਰਦੇ ਹੋਏ ਕਿਹਾ ਕਿ, ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਆਪਣੀ ਦਾਦੀ ਜੀ ਦੇ ਅੰਤਿਮ ਸੰਸਕਾਰ ਅਤੇ ਅੰਤਿਮ ਦਰਸ਼ਨਾਂ ਲਈ ਤੁਰੰਤ ਪੈਰੋਲ ਮਿਲੇ। ਉਹਨਾਂ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਵਿੱਚ ਵੱਡੇ ਅਹੁਦਿਆਂ ਅਤੇ ਪਦਵੀਆਂ ਤੇ ਬੈਠੇ ਲੋਕਾਂ ਨੂੰ ਇਜਾਜ਼ਤ ਨੇ ਦੇਣ ਵਾਲਾ ਕੰਮ ਸ਼ੋਭਾ ਨਹੀਂ ਦਿੰਦਾ, ਮਨੁੱਖਤਾ ਦੀ ਰਾਖੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਸਿੱਖ ਕੌਮ ਨੇ ਸਭ ਤੋ ਵੱਧ ਮਿਸਾਲੀ ਕੁਰਬਾਨੀਆਂ ਦਿੱਤੀਆਂ, ਅੱਜ ਉਸੇ ਸਿੱਖ ਕੌਮ ਤੋਂ ਮਨੁੱਖੀ ਅਧਿਕਾਰਾਂ ਦੀ ਅਜ਼ਮਤ ਖੋਹੀ ਜਾ ਰਹੀ ਹੈ।