ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੁਪਿੰਦਰ ਕੌਰ, ਐੱਸਏਐੱਸ ਨਗਰ ਵੱਲੋਂ ਨਿਊ ਇੰਡੀਆ < bha>  < /bha> 75 ਦੇ ਥੀਮ ਹੇਠ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਐੱਚਆਈਵੀ/ਏਡਜ਼, ਐੱਚਆਈਵੀ-ਟੀਬੀ, ਸਵੈ-ਇੱਛੁਕ ਖ਼ੂਨਦਾਨ, ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਧੀਨ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ, ਪੋਸਟਰ ਮੇਕਿੰਗ, ਡੈਕਲਾਮੇਸ਼ਨ, ਸਾਰਟ ਵੀਡੀਓ ਮੁਕਾਬਲੇ ਕਰਵਾਏ ਗਏ। ਇਸ 'ਚ ਵੱਖ-ਵੱਖ ਕਾਲਜਾਂ ਤੋਂ ਨੌਜਵਾਨਾਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਪੋ੍ਗਰਾਮ ਐੱਸਡੀਐੱਮ ਹਰਬੰਸ ਸਿੰਘ, ਐੱਸਏਐੱਸ ਨਗਰ ਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਪੰਜਾਬ ਦੇ ਸਹਾਇਕ ਡਾਇਰੈਕਟਰ ਯਾਦਵਿੰਦਰ ਸਿੰਘ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਜੀਵਨ ਦੀ ਸਹੀ ਸੇਧ ਦੇਣ ਲਈ ਇਹੋ ਜਿਹੇ ਮੁਕਾਬਲੇ ਹੁੰਦੇ ਰਹਿਣੇ ਚਾਹੀਦੇ ਹਨ।

ਕਾਲਜ ਦੇ ਪਿੰ੍ਸੀਪਲ ਡਾ. ਅੰ੍ਮਿਤਪਾਲ ਕੌਰ ਨੇ ਵਲੰਟੀਅਰਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਐੱਸਏਐੱਸਨਗਰ ਵਲੋਂ ਨਸ਼ਿਆਂ ਦੇ ਵਧਣ ਕਾਰਨ ਤੇ ਰੋਕਥਾਮ ਬਾਰੇ ਵਿਸਥਾਰ ਪੂਰਵਕ ਦੱਸਿਆ। ਕੁਇਜ਼ ਮੁਕਾਬਲੇ 'ਚ ਖਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਬਿਜਨਸ ਸਟੱਡੀਜ਼ ਨੇ ਪਹਿਲਾ ਸਥਾਨ, ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾ ਨੇ ਦੂਸਰਾ ਸਥਾਨ ਅਤੇ ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਨੇ ਤੀਸਰਾ ਸਥਾਨ ਹਾਸਲ ਕੀਤਾ। ਡੈਕਲਾਮੇਸ਼ਨ ਮੁਕਾਬਲੇ 'ਚ ਪਹਿਲਾ ਸੋਬੀਆ ਪ੍ਰਬੀਨ ਨੇ ਦੂਜਾ ਤੁਸਾਲੀ ਅਰੋਰਾ ਨੇ ਤੀਜਾ ਸਥਾਨ ਹਾਸਲ ਕੀਤਾ। ਪੋਸਟਰ ਮੇਕਿੰਗ ਮੁਕਾਬਲੇ 'ਚ ਸੰਗਰਾਂਮ ਨੇ ਪਹਿਲਾ, ਅਨਾਮੀਕਾ ਦੂਬੇ ਨੇ ਦੂਸਰਾ, ਰਾਗਵ ਚੰਦਨ ਨੇ ਤੀਸਰਾ ਸਥਾਨ ਹਾਸਲ ਕੀਤਾ। ਸਾਰਟ ਵੀਡੀਓ ਮੇਕਿੰਗ ਮੁਕਾਬਲੇ 'ਚ ਅਮਨ ਗੁਪਤਾ ਨੇ ਪਹਿਲਾ, ਹਰਮਨ ਸਿੰਘ ਨੇ ਦੂਜਾ, ਹਰਲੀਨ ਿਢਲੋਂ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਟੀਮਾਂ ਨੂੰ ਮੋਮੈਂਟੋ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਕੁਇਜ਼ ਮੁਕਾਬਲੇ 'ਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਟੀਮ ਨੂੰ 6000 ਰੁਪਏ ਦੀ ਰਾਸ਼ੀ, ਦੂਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 3000 ਰੁਪਏ ਦੀ ਰਾਸ਼ੀ, ਤੀਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ 2000 ਰੁਪਏ ਦੀ ਰਾਸ਼ੀ ਨਕਦ ਦਿੱਤੀ ਗਈ। ਮੁਕਾਬਲਿਆਂ ਦੀ ਜੱਜਮੈਂਟ ਨੀਸ਼ਾ ਸ਼ਰਮਾ, ਨਵੀਨ ਕੁਮਾਰ, ਮੈਡਮ ਦਿਲਸ਼ਾਦ ਕੌਰ, ਸੁਖਰਾਜ ਕੌਰ, ਖੁਸ਼ਦੀਪ ਕੌਰ ਵਲੋਂ ਕੀਤੀ ਗਈ। ਇਸ ਤੋਂ ਇਲਾਵਾ ਸੀਮਾ ਮਲਿਕ ਵੱਲੋਂ ਬਹੁਤ ਵਧੀਆ ਢੰਗ ਨਾਲ ਸਟੇਜ਼ ਸੰਭਾਲਣ ਦੀ ਭੂਮਿਕਾ ਨਿਭਾਈ ਗਈ। ਇਸ ਤੋਂ ਇਲਾਵਾ ਵੱਖ-ਵੱਖ ਕਾਲਜਾਂ ਤੋਂ ਮੁਨੀਸ਼ਾ, ਡਾ. ਸਿਮਰਜੀਤ ਕੌਰ, ਈਨੂ, ਅਮਰਜੀਤ ਕੌਰ, ਜਸਵਿੰਦਰ ਕੌਰ, ਜਗਤਾਰ ਸਿੰਘ ਆਦਿ ਹਾਜ਼ਰ ਹੋਏ।