- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਣਾਉਣ ’ਚ ਸਿੱਖਾ ਦਾ ਵੱਡਾ ਰੋਲ ਹੈ। ਉਨ੍ਹਾਂ ਕਿਹਾ ਕਿ ਵਿਤਕਰਾ ਬੰਦ ਹੋਣਾ ਚਾਹੀਦਾ ਹੈ। ਖਡੂਰ ਸਾਹਿਬ ਦੇ ਐੱਮ.ਪੀ ਨੇ ਲੋਕ ਸਭਾ ਦੇ ਸੈਸ਼ਨ ’ਚ ਸ਼ਾਮਲ ਹੋਣਾ। ਉਨ੍ਹਾਂ ਸੈਸ਼ਨ ’ਚ ਸ਼ਾਮਲ ਹੋਣ ਲਈ ਹਾਈਕੋਰਟ ਵਿਚ ਅਰਜ਼ੀ ਲਗਾਈ ਹੋਈ ਹੈ ਪਰ ਸਰਕਾਰ ਹਰ ਵਾਰ ਨਵੀਂ ਤਰੀਕ ਲੈ ਜਾਂਦੀ ਹੈ। ਇਯਾਲੀ ਨੇ ਕਿਹਾ ਕਿ ਸਰਕਾਰ ਨੂੰ ਪਾਜ਼ੇਟਿਵ ਰੋਲ ਅਦਾ ਕਰਨਾ ਚਾਹੀਦਾ ਹੈ।

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਵਿਧਾਨ ਸਭਾ ’ਚ ਸਿਫ਼ਰ ਕਾਲ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉੱਠਿਆ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਜੋ ਕੁੱਝ ਦਿਨ ਪਹਿਲਾਂ ਵਾਰਸ ਪੰਜਾਬ ਦੇ ਜਥੇਬੰਦੀ ’ਚ ਸ਼ਾਮਲ ਹੋ ਗਏ ਹਨ, ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ ਵਾਰਸ ਪੰਜਾਬ ਦੇ ਜਥੇਬੰਦੀ ਨੇ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ, ਬਲਵੰਤ ਸਿੰਘ ਰਾਜੋਆਣਾ, ਲਖਵੀਰ ਸਿੰਘ ਸਮੇਤ ਕਈ ਬੰਦੀ ਸਿੰਘ ਜੇਲ੍ਹਾਂ ’ਚ ਬੰਦ ਹਨ, ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਵਾਰ-ਵਾਰ ਪੈਰੋਲ ਮਿਲ ਰਹੀ ਹੈ ਪਰ ਉਨ੍ਹਾਂ ਦੀ ਪਾਰਟੀ ਦੇ ਪ੍ਰਧਾਨ, ਜੋ ਖਡੂਰ ਸਾਹਿਬ ਤੋਂ ਐੱਮ.ਪੀ ਹਨ, ਨੂੰ ਪੈਰੋਲ ਨਹੀਂ ਮਿਲ ਰਹੀ। ਜਿਸ ਕਰ ਕੇ ਉਨ੍ਹਾਂ ਦੇ ਐੱਮ.ਪੀ ਲੈਂਡ ਫੰਡ ਜਾਰੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਣਾਉਣ ’ਚ ਸਿੱਖਾ ਦਾ ਵੱਡਾ ਰੋਲ ਹੈ। ਉਨ੍ਹਾਂ ਕਿਹਾ ਕਿ ਵਿਤਕਰਾ ਬੰਦ ਹੋਣਾ ਚਾਹੀਦਾ ਹੈ। ਖਡੂਰ ਸਾਹਿਬ ਦੇ ਐੱਮ.ਪੀ ਨੇ ਲੋਕ ਸਭਾ ਦੇ ਸੈਸ਼ਨ ’ਚ ਸ਼ਾਮਲ ਹੋਣਾ। ਉਨ੍ਹਾਂ ਸੈਸ਼ਨ ’ਚ ਸ਼ਾਮਲ ਹੋਣ ਲਈ ਹਾਈਕੋਰਟ ਵਿਚ ਅਰਜ਼ੀ ਲਗਾਈ ਹੋਈ ਹੈ ਪਰ ਸਰਕਾਰ ਹਰ ਵਾਰ ਨਵੀਂ ਤਰੀਕ ਲੈ ਜਾਂਦੀ ਹੈ। ਇਯਾਲੀ ਨੇ ਕਿਹਾ ਕਿ ਸਰਕਾਰ ਨੂੰ ਪਾਜ਼ੇਟਿਵ ਰੋਲ ਅਦਾ ਕਰਨਾ ਚਾਹੀਦਾ ਹੈ।
ਸਿਫ਼ਰ ਕਾਲ ਦੌਰਾਨ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁਲਾਜ਼ਮਾ ਦੇ ਡੀਏ ਦਾ ਮਾਮਲਾ ਚੁੱਕਿਆ। ਬਾਜਵਾ ਨੇ ਕਿਹਾ ਕਿ ਹਾਈਕੋਰਟ ਦਾ ਇਤਿਹਾਸਕ ਫੈਸਲਾ ਸਾਢੇ ਸੱਤ ਲੱਖ ਮੁਲਾਜਮ ਤੇ ਪੈਨਸ਼ਨਰਜ਼ ਦੇ ਹੱਕ ਵਿਚ ਆਇਆ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਸਿੰਗਲ ਬੈਂਚ ਨੇ 30 ਜੂਨ ਤੱਕ ਡੀ.ਏ ਦੇਣ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਕਿਹਾ ਕਿ ਗਰੇਡ ਇਕ ਦੇ ਅਧਿਕਾਰੀ ਡੀਏ ਲੈ ਰਹੇ ਹਨ, ਪਰ ਗਰੇਡ ਦੋ ਕੇ ਤਿੰਨ ਦਾ ਬਕਾਇਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਡਬਲ ਬੈਂਚ ਨੇ ਪੰਦਰਾਂ ਦਿਨਾਂ ਵਿਚ ਡੀ.ਏ ਦਾ ਭੁਗਤਾਨ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਸਪੀਕਰ ਦੇ ਜਰੀਏ ਸਰਕਾਰ ਤੋ ਇਹ ਭਰੋਸਾ ਲੈਣ ਦੀ ਗੱਲ ਕਹੀ ਹੈ ਕਿ ਸਰਕਾਰ ਕਦੋਂ ਤੱਕ ਡੀ.ਏ ਦਾ ਭੁਗਤਾਨ ਕਰੇਗੀ ਜਾਂ ਫਿਰ ਸੁਪਰੀਮ ਕੋਰਟ ਜਾਵੇਗੀ। ਬਾਜਵਾ ਨੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਵੀ ਕੀਤੀ।
ਡੀਸੀ ਦੇ ਘਰ ਅੱਗੇ ਸੁੱਟਾਂਗਾ ਕੂੜਾ
ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਸਿਫ਼ਰ ਕਾਲ ਦੌਰਾਨ ਗੁਰਦਾਸਪੁਰ ’ਚ ਕੂੜਾ ਨਾ ਚੁੱਕਣ ਦਾ ਮੁੱਦਾ ਚੁੱਕਿਆ। ਪਾਹੜਾ ਨੇ ਕਿਹਾ ਕਿ ਗੁਰਦਾਸਪੁਰ ’ਚ ਕੂੜੇ ਦੀ ਸਮੱਸਿਆ ਹੈ। ਨਗਰ ਕੌਸਲ ਅੱਠ ਲੱਖ ਰੁਪਏ ਥਾਂ ਦੀ ਅਦਾਇਗੀ ਦਾ ਭੁਗਤਾਨ ਵੀ ਕਰ ਚੁੱਕੀ ਹੈ। ਉਨ੍ਹਾਂ ਕਿਹਾ ਸਰਕਾਰ ਨੇ ਪੁਲੀਟੀਕਲ ਸਟੇਅ ਲਾਈ ਹੋਈ ਹੈ। ਲੋਕਾਂ ਨੇ ਉਹਨਾਂ (ਕਾਂਗਰਸ) ਦੇ ਹੱਕ ਵਿਚ ਫਤਵਾ ਦਿੱਤਾ ਹੈ ਤੇ ਉਹ ਕੂੜਾ ਚੁੱਕ ਵੀ ਰਹੇ ਹਨ ਕਿਉਂਕਿ ਅਸੀਂ ਆਪਣੀ ਜੁੰਮੇਵਾਰੀ ਤੋਂ ਭੱਜ ਨਹੀਂ ਸਕਦੇ। ਉਨ੍ਹਾਂ ਸਥਾਨਕ ਸਰਕਾਰ ਮੰਤਰੀ ਨੂੰ ਸੰਬੋਧਨ ਹੁੰਦਿਆਂ ਪੁਲੀਟੀਕਲ ਸਟੇਅ ਖ਼ਤਮ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਅਸੀ ਡੀਸੀ ਦੀ ਕੋਠੀ ਅੱਗੇ ਕੂੜੇ ਦਾ ਢੇਰ ਲਾਵਾਂਗਾ। ਅੱਗੇ ਕਿੱਥੇ ਲਾਉਣਾ ਉਹ ਵੀ ਦੱਸ ਦੇਵਾਂਗਾ।