ਡੇਰਾਬੱਸੀ ਪੁਲਿਸ ਵੱਲੋਂ ਵਾਹਨ ਚੋਰ ਗ੍ਰਿਫ਼ਤਾਰ, 3 ਚੋਰੀ ਦੇ ਵਾਹਨ ਬਰਾਮਦ
ਡੇਰਾਬੱਸੀ ਪੁਲਿਸ ਵੱਲੋਂ ਵਾਹਨ ਚੋਰ ਗ੍ਰਿਫ਼ਤਾਰ, 3 ਚੋਰੀ ਦੇ ਵਾਹਨ ਬਰਾਮਦ
Publish Date: Thu, 24 Sep 2026 07:36 PM (IST)
Updated Date: Thu, 24 Sep 2026 07:39 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ ਡੇਰਾਬੱਸੀ : ਡੇਰਾਬੱਸੀ ਪੁਲਿਸ ਨੇ ਵਾਹਨ ਚੋਰੀ ਦੇ ਮਾਮਲੇ ’ਚ ਵੱਡੀ ਕਾਰਵਾਈ ਕਰਦਿਆਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੌਰਵ ਉਰਫ਼ ਰਵੀ, ਵਾਸੀ ਦਾਦਪੁਰਾ ਮੁਹੱਲਾ, ਡੇਰਾਬੱਸੀ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ਤੇ ਚੋਰੀ ਕੀਤੇ 3 ਵਾਹਨ ਬਰਾਮਦ ਕੀਤੇ ਹਨ, ਜਿਨ੍ਹਾਂ ਵਿਚ ਇਕ ਹੌਂਡਾ ਸਕੂਟਰ (ਐਕਟਿਵਾ) ਅਤੇ ਦੋ ਸਪਲੈਂਡਰ ਮੋਟਰਸਾਈਕਲ ਸ਼ਾਮਲ ਹਨ। ਜਾਂਚ ਅਧਿਕਾਰੀ ਏਐੱਸਆਈ ਨਿਰਭੈ ਸਿੰਘ ਨੇ ਦੱਸਿਆ ਕਿ ਗੁਲਮੋਹਰ ਸਿਟੀ ਦੇ ਰਹਿਣ ਵਾਲੇ ਪ੍ਰਾਪਰਟੀ ਡੀਲਰ ਸੁਮੇਰ ਪਵਾਰ ਦੀ ਐਕਟਿਵਾ ਚੋਰੀ ਹੋ ਗਈ ਸੀ। ਇਸ ਤੋਂ ਬਾਅਦ ਸੁਮੇਰ ਪਵਾਰ ਨੇ ਚੋਰ ਨੂੰ ਨਿੱਜੀ ਤੌਰ ਤੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਅਨੁਸਾਰ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਰਿਮਾਂਡ ਦੌਰਾਨ ਕੀਤੀ ਗਈ ਸਖ਼ਤ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਚੋਰੀ ਦੇ ਇਹ ਤਿੰਨੇ ਵਾਹਨ ਬਰਾਮਦ ਕੀਤੇ। ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਮੁਲਜ਼ਮ ਨੂੰ ਦੁਬਾਰਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ (ਜੇਲ੍ਹ) ਵਿਚ ਭੇਜਣ ਦੇ ਹੁਕਮ ਦਿੱਤੇ।