ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਤੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਕੈਪਟਨ ਸਰਕਾਰ ਵੱਲੋਂ ਸਜ਼ਾਵਾਂ ਦਿਵਾਈਆਂ ਜਾਣਗੀਆਂ। ਧਰਮਸੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਸ ਮੁੱਦੇ 'ਤੇ ਗੰਭੀਰ ਹਨ। ਧਰਮਸੋਤ ਨੇ ਕਿਹਾ ਬਾਦਲਾਂ ਨੂੰ ਹਾਈ ਕੋਰਟ ਨੇ ਕੋਈ ਕਲੀਨ ਚਿੱਟ ਨਹੀਂ ਦਿੱਤੀ, ਸਗੋਂ ਦੁਬਾਰਾ ਜਾਂਚ ਦੇ ਹੁਕਮ ਦਿੱਤੇ ਹਨ।