ਪੰਜਾਬੀ ਜਾਗਰਣ ਬਿਊਰੋ, ਚੰਡੀਗਡ਼੍ਹ : ਭ੍ਰਿਸ਼ਟਾਚਾਰ ਦੇ ਮਾਮਲੇ ’ਚ ਸਿਹਤ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਦੀ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਮੁਹਾਲੀ ਅਦਾਲਤ ਵਿਚ ਪੇਸ਼ੀ ਹੋਈ। ਕੋਰਟ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਹੋਵੇਗੀ। ਉਦੋਂ ਤਕ ਸਿੰਗਲਾ ਨਿਆਂਇਕ ਹਿਰਾਸਤ ਵਿਚ ਰਹਿਣਗੇ।

Posted By: Tejinder Thind