ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਲਕਾ ਮੋਹਾਲੀ 'ਚ ਵਿਕਾਸ ਕਾਰਜਾਂ ਦੀ ਲੜੀ ਨੂੰ ਤੇਜ਼ੀ ਨਾਲ ਜਾਰੀ ਰੱਖਦਿਆਂ ਅੱਜ ਆਪਣੇ ਅਖ਼ਤਿਆਰੀ ਕੋਟੇ 'ਚੋਂ ਲਗਭਗ ਸੱਤ ਲੱਖ ਰੁਪਏ ਦੇ ਚੈੱਕ ਵੰਡੇ। ਸਿਹਤ ਮੰਤਰੀ ਨੇ ਕੁੰਭੜਾ ਦੇ ਨੀਮਨਾਥ ਮੰਦਰ 'ਚ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਮੰਦਰ ਦੀ ਕਮੇਟੀ ਨੂੰ ਪੰਜ ਲੱਖ ਰੁਪਏ ਦਾ ਚੈੱਕ ਸੌਂਪਿਆ।

ਇਸ ਮੌਕੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਸੈਂਟਰ ਦੇ ਬਣਨ ਨਾਲ ਹਰ ਭਾਈਚਾਰੇ ਦੇ ਲੋਕਾਂ ਨੂੰ ਫ਼ਾਇਦਾ ਮਿਲੇਗਾ ਜਿਸ 'ਚ ਉਹ ਖ਼ੁਸ਼ੀ-ਗ਼ਮੀ ਦੇ ਅਪਣੇ ਸਾਰੇ ਕਾਰਜ ਸੰਪੰਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਹਰ ਪਿੰਡ ਅਤੇ ਸ਼ਹਿਰ ਦਾ ਚੌਤਰਫ਼ਾ ਵਿਕਾਸ ਕਰ ਕਰ ਰਹੀ ਹੈ, ਉੱਥੇ ਸ਼ਹਿਰਾਂ 'ਚ ਕਾਰਜਸ਼ੀਲ ਸਮਾਜ ਅਤੇ ਲੋਕ ਭਲਾਈ ਸੰਸਥਾਵਾਂ ਦੀ ਵੀ ਵਿੱਤੀ ਮੱਦਦ ਕਰਨ ਤੋਂ ਪਿੱਛੇ ਨਹੀਂ ਹਟ ਰਹੀ।

ਇਸੇ ਦਿਸ਼ਾ 'ਚ ਉਨ੍ਹਾਂ ਮੋਹਾਲੀ ਦੇ ਫ਼ੇਜ਼ 10 ਦੀਆਂ ਚਾਰ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨਾਂ ਨੂੰ 51-51 ਹਜ਼ਾਰ ਰੁਪਏ ਦੇ ਚੈੱਕ ਸੌਂਪੇ। ਉਨ੍ਹਾਂ ਕਿਹਾ ਕਿ ਇਹ ਰਕਮ ਇਸ ਫ਼ੇਜ਼ 'ਚ ਵੱਖ-ਵੱਖ ਸਮਾਜਿਕ ਗਤੀਵਿਧੀਆਂ ਲਈ ਵਰਤੀ ਜਾਵੇਗੀ। ਇਸ ਮੌਕੇ ਰੈਜ਼ੀਡੈਂਟਸ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇਨ੍ਹਾਂ ਸੰਸਥਾਵਾਂ ਦੀ ਵੀ ਸਾਰ ਲਈ ਜਾ ਰਹੀ ਹੈ। ਉਨ੍ਹਾਂ ਸਿਹਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਵੀ ਉਨ੍ਹਾਂ ਦੀ ਹਰ ਮੁਸ਼ਕਲ ਦਾ ਹੱਲ ਕਰਦੇ ਰਹਿੰਦੇ ਹਨ ਅਤੇ ਹੁਣ ਉਨ੍ਹਾਂ ਨੂੰ ਵਿੱਤੀ ਮੱਦਦ ਕੇ ਉਨ੍ਹਾਂ ਨੇ ਸ਼ਲਾਘਾਯੋਗ ਕਾਰਜ ਕੀਤਾ ਹੈ। ਇਸ ਮੌਕੇ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨੇ ਸਿੱਧੂ ਦਾ ਸਨਮਾਨ ਵੀ ਕੀਤਾ।

ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਭਲਾਈ ਲਈ ਸਰਗਰਮ ਸੰਸਥਾਵਾਂ ਦੀ ਵਿੱਤੀ ਮੱਦਦ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸ਼ਹਿਰ ਦੀਆਂ ਕਈ ਰਿਹਾਇਸ਼ੀ ਸੁਸਾਇਟੀਆਂ 'ਚ ਵੀ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ ਸਨ, ਜੋ ਪਹਿਲਾਂ ਕਦੇ ਨਹੀਂ ਸੀ ਹੋਇਆ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ ਜਿਨ੍ਹਾਂ ਵਾਸਤੇ ਗ੍ਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। 'ਕੋਰੋਨਾ ਵਾਇਰਸ' ਮਹਾਂਮਾਰੀ ਕਾਰਨ ਆਰਥਿਕ ਤੰਗੀ ਹੋਣ ਦੇ ਬਾਵਜੂਦ ਵਿਕਾਸ ਕਾਰਜਾਂ ਲਈ ਦਿਲ ਖੋਲ੍ਹ ਕੇ ਫ਼ੰਡ ਦਿਤੇ ਜਾ ਰਹੇ ਹਨ।

ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮੰਦਰ ਕਮੇਟੀ ਦੇ ਚੇਅਰਮੈਨ ਸੁਨੀਤ ਕੁਮਾਰ, ਪ੍ਰਧਾਨ ਅਮਨਦੀਪ ਸ਼ਰਮਾ, ਵਿਧਾਨ ਸਭਾ ਦੇ ਦਫ਼ਤਰ ਸਕੱਤਰ ਏਸੀ ਕੌਸ਼ਿਕ, ਰਵੀ ਦੱਤ ਸ਼ਰਮਾ, ਹਰੀ ਕਿ੍ਸ਼ਨ ਸ਼ਰਮਾ, ਜੰਗ ਬਹਾਦਰ ਸਿੰਘ ਕੁੰਭੜਾ, ਨਰੇਸ਼ ਧੀਮਾਨ, ਗੁਰਮੀਤ ਸਿੰਘ,ਅਰਵਿੰਦਰ ਸ਼ਰਮਾ, ਰਾਜੇਸ਼ ਲਖੋਤਰਾ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਰੈਜ਼ੀਡੈਂਟਸ ਵੈਲਫ਼ੇਅਰ ਐਸੋ. ਦੇ ਪ੍ਰਧਾਨ ਰਾਜੇਸ਼ ਰਾਣਾ, ਮੀਤ ਪ੍ਰਧਾਨ ਅਜੈਬ ਸਿੰਘ, ਸੁਰਜੀਤ ਕੌਰ ਸੋਢੀ, ਰੈਜ਼ੀਡੈਂਟਸ ਵੈਲਫ਼ੇਅਰ ਐਸੋ. ਦੇ ਪ੍ਰਧਾਨ ਮਹਿੰਦਰ ਸਿੰਘ, ਮੀਤ ਪ੍ਰਧਾਨ ਭਰਪੂਰ ਸਿੰਘ ਸੰਧੂ, ਜਨਰਲ ਸਕੱਤਰ ਚਮਨ ਲਾਲ ਗੁਲਸ਼ਨ, ਰੈਜ਼ੀਡੈਂਟਸ ਵੈਲਫ਼ੇਅਰ ਐਸੋ. ਦੇ ਪ੍ਰਧਾਨ ਟੀ ਐੱਸ ਤੀਰ, ਜਨਰਲ ਸਕੱਤਰ ਮਨਜੀਤ ਸਿੰਘ, ਰੈਜ਼ੀਡੈਂਟਸ ਵੈਲਫ਼ੇਅਰ ਐਸੋ. ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ, ਜਸਵਿੰਦਰ ਸ਼ਰਮਾ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਡਿੰਪਲ ਸੱਭਰਵਾਲ, ਬਾਲਾ ਸਿੰਘ ਰਾਗੋ, ਦਰਸ਼ਨ ਸਿੰਘ ਧਾਰੀਵਾਲ ਤੋਂ ਇਲਾਵਾ ਹੋਰ ਨੁਮਾਇੰਦੇ ਅਤੇ ਪਤਵੰਤੇ ਮੌਜੂਦ ਸਨ।