- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ ਤੋਂ 12 ਸਤੰਬਰ, ਤੱਕ ਪੇਸ਼ ਕੀਤੇ ਜਾ ਸਕਦੇ ਹਨ ਜਦਕਿ ਇਹਨਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ। ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਦਾ ਕੰਮ ਵੀ 3 ਅਗਸਤ ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ ਨੂੰ ਕੀਤੀ ਜਾਵੇਗੀ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਚੋਣ ਕਮਿਸ਼ਨ ਨੇ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸਆਈਆਰ) ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਹੈ। ਹੁਣ ਗਣਨਾ ਫਾਰਮਾਂ ਦੀ ਵੰਡ ਦਾ ਕੰਮ 3 ਅਗਸਤ ਤੱਕ ਜਾਰੀ ਰਹੇਗਾ। ਮੁੱਖ ਚੋਣ ਅਫਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ ਤੋਂ 12 ਸਤੰਬਰ, ਤੱਕ ਪੇਸ਼ ਕੀਤੇ ਜਾ ਸਕਦੇ ਹਨ ਜਦਕਿ ਇਹਨਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ। ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਦਾ ਕੰਮ ਵੀ 3 ਅਗਸਤ ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ ਨੂੰ ਕੀਤੀ ਜਾਵੇਗੀ। ਉਨ੍ਹਾਂ ਨੇ ਸਾਰੇ ਯੋਗ ਨਾਗਰਿਕਾਂ ਨੂੰ ਸਪੈਸ਼ਲ ਇੰਟੈਂਸਿਵ ਰਵੀਜ਼ਨ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਚੋਣ ਵੇਰਵੇ ਪੂਰੀ ਤਰ੍ਹਾਂ ਸਹੀ ਅਤੇ ਅੱਪ ਟੂ ਡੇਟ ਹਨ, ਇਸ ਤਰ੍ਹਾਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਵਿੱਚ ਯੋਗਦਾਨ ਪਾਇਆ ਜਾ ਸਕੇ।