ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਰਮ ਐਲੀਗੈਂਟ ਇਮੀਗ੍ਰੇਸ਼ਨ ਦਾ ਲਾਇਸੈਂਸ ਰੱਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫ਼ਰਮ ਐਲੀਗੈਂਟ ਇੰਮੀਗ੍ਰੇਸ਼ਨ ਦਾ ਲਾਇਸੈਂਸ ਰੱਦ
Publish Date: Wed, 09 Sep 2026 07:42 PM (IST)
Updated Date: Wed, 09 Sep 2026 07:43 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮੁਹਾਲੀ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਐਲੀਗੈਂਟ ਇਮੀਗ੍ਰੇਸ਼ਨ ਸਰਵਿਸਿਜ਼ ਦਾ ਲਾਇਸੈਂਸ ਰੱਦ ਕਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਫਰਮ ਐਲੀਗੈਂਟ ਇਮੀਗ੍ਰੇਸ਼ਨ ਸਰਵਿਸਿਜ਼ ਸੈਕਟਰ-82 ਦੇ ਮਾਲਕ ਦੀਪਕ ਨੂੰ ਕੰਸਲਟੈਂਸੀ ਦੇ ਕੰਮ ਲਈ 10 ਨਵੰਬਰ 2021 ਨੂੰ ਲਾਇਸੈਂਸ ਜਾਰੀ ਗਿਆ ਸੀ ਜਿਸ ਦੀ ਮਿਆਦ 9 ਨਵੰਬਰ 2026 ਤੱਕ ਹੈ। ਏਡੀਸੀ ਗੀਤਿਕਾ ਸਿੰਘ ਨੇ ਦੱਸਿਆ ਕਿ ਮਹੀਨਾਵਾਰ ਸਵੈ-ਘੋਸ਼ਣਾ ਫਾਰਮ ਛਿਮਾਹੀ ਤੌਰ ’ਤੇ ਰਿਪੋਰਟਾਂ ਭੇਜਣ ਲਈ ਕਿਹਾ ਗਿਆ ਸੀ ਪ੍ਰੰਤੂ ਫਰਮ ਵੱਲੋਂ ਹੁਣ ਤੱਕ ਕੋਈ ਰਿਪੋਰਟ ਪ੍ਰਾਪਤ ਨਹੀਂ ਹੋਈ। ਅਜਿਹਾ ਕਰਦੇ ਹੋਏ ਪ੍ਰਾਰਥੀ ਵੱਲੋਂ ਐਕਟ/ਰੂਲਾਂ ਦੀ ਪੂਰਨ ਤੌਰ ’ਤੇ ਉਲੰਘਣਾ ਕੀਤਾ ਗਈ ਹੈ। ਅਧਿਕਾਰੀ ਨੇ ਦੱਸਿਆਂ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ, 2012 ਦੀ ਧਾਰਾ 6 (1) (ਈ) ਦੇ ਉਪਬੰਧਾਂ ਤਹਿਤ ਫਰਮ ਐਲੀਗੈਂਟ ਇਮੀਗ੍ਰੇਸ਼ਨ ਸਰਵਿਸਿਜ਼ ਨੂੰ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਕਟ/ਰੂਲਾਂ ’ਚ ਦਰਸਾਏ ਅਨੁਸਾਰ ਉਕਤ ਪ੍ਰਾਰਥੀ/ਫਰਮ/ਫਰਮ ਦੇ ਮਾਲਕ ਖ਼ਿਲਾਫ਼ ਭਵਿੱਖ ਵਿਚ ਜੇਕਰ ਕੋਈ ਸ਼ਿਕਾਇਤ ਜ਼ਿਲ੍ਹਾ ਪ੍ਰਸ਼ਾਸਨ ਜਾਂ ਪੁਲਿਸ ਨੂੰ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥੀ/ਫਰਮ/ਫਰਮ ਦਾ ਮਾਲਕ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਖ਼ੁਦ ਜ਼ਿੰਮੇਵਾਰ ਹੋਵੇਗਾ।