ਜ਼ਿਲ੍ਹਾ ਪ੍ਰਸ਼ਾਸਨ ਨੇ ਡਾ.ਅੰਬੇਡਕਰ ਨੂੰ ਜਨਮ ਦਿਹਾੜੇ ਮੌਕੇ ਕੀਤਾ ਯਾਦ
ਜ਼ਿਲ੍ਹਾ ਪ੍ਰਸ਼ਾਸਨ ਨੇ ਡਾ. ਬੀਆਰ ਅੰਬੇਡਕਰ ਨੂੰ ਜਨਮ ਦਿਹਾੜੇ ਮੌਕੇ ਕੀਤਾ ਯਾਦ
Publish Date: Tue, 14 Apr 2026 06:48 PM (IST)
Updated Date: Wed, 15 Apr 2026 04:12 AM (IST)
ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸੰਵਿਧਾਨ ਨਿਰਮਾਤਾ ਅਤੇ ਭਾਰਤ ਰਤਨ ਡਾ. ਬੀ. ਆਰ ਅੰਬੇਡਕਰ ਦੇ 136ਵੇਂ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐੱਸਏਐੱਸ ਨਗਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੋਨਮ ਚੌਧਰੀ, ਪੀਸੀਐੱਸ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਰਹਿਨੁਮਾਈ ਹੇਠ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਦੇ ਹੋਏ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤ ਅਤੇ ਹੋਰ ਸਟਾਫ਼ ਮੌਜੂਦ ਸੀ। ਇਸ ਮੌਕੇ ਬਾਬਾ ਸਾਹਿਬ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਟ ਕਰਕੇ ਸਤਿਕਾਰ ਭੇਟ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਕਿਹਾ ਕਿ ਡਾ. ਅੰਬੇਡਕਰ ਜੀ ਨੇ ਸੰਵਿਧਾਨ ਰਚਨਾ ਵਿਚ ਅਹਿਮ ਯੋਗਦਾਨ ਪਾਇਆ ਅਤੇ ਸਮਾਜ ਵਿਚ ਸਮਾਨਤਾ ਅਤੇ ਅਧਿਕਾਰਾਂ ਲਈ ਜੀਵਨ ਭਰ ਸੰਘਰਸ਼ ਕੀਤਾ। ਉਨ੍ਹਾਂ ਅੱਜ ਦੇ ਇਸ ਸ਼ੁੱਭ ਮੌਕੇ ਬਾਬਾ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਮਾਜ ਦੀ ਭਲਾਈ ਲਈ ਕੰਮ ਕਰਨ ਦਾ ਸੰਦੇਸ਼ ਦਿੱਤਾ।