ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਵੱਲੋਂ ਚੈਂਪੀਅਨਸ਼ਿਪ ਸਫ਼ਲਤਾਪੂਰਵਕ ਸੰਪੰਨ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਵੱਲੋਂ ਚੈਂਪੀਅਨਸ਼ਿਪ ਸਫ਼ਲਤਾਪੂਰਵਕ ਸੰਪੰਨ
Publish Date: Mon, 03 Aug 2026 06:04 PM (IST)
Updated Date: Tue, 04 Aug 2026 04:02 AM (IST)
ਮੇਅਰ ਸਮਾਣਾ ਨੇ ਜੇਤੂ ਖਿਡਾਰੀਆਂ ਨੂੰ ਕੀਤਾ ਸਨਮਾਨਿਤ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਵੱਲੋਂ 21ਵੀਂ ਦੋ ਰੋਜ਼ਾ ਜ਼ਿਲ੍ਹਾ ਐਥਲੈਟਿਕਸ ਚੈਂਪੀਅਨਸ਼ਿਪ ਦਾ ਸਫ਼ਲ ਆਯੋਜਨ ਕੀਤਾ ਗਿਆ। ਚੈਂਪੀਅਨਸ਼ਿਪ ਦੌਰਾਨ ਅੰਡਰ-14, ਅੰਡਰ-16, ਅੰਡਰ-18, ਅੰਡਰ-20, ਓਪਨ ਪੁਰਸ਼ ਅਤੇ ਮਹਿਲਾ ਵਰਗਾਂ ਦੇ ਨਾਲ-ਨਾਲ ਪੈਰਾ ਐਥਲੀਟਾਂ ਦੇ ਮੁਕਾਬਲੇ ਵੀ ਕਰਵਾਏ ਗਏ। ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ ਬੈਦਵਾਨ ਨੇ ਦੱਸਿਆ ਕਿ ਦੋ ਦਿਨਾਂ ਤੱਕ ਚੱਲੇ ਇਸ ਖੇਡ ਮੇਲੇ ਵਿਚ ਕਰੀਬ 300 ਐਥਲੀਟਾਂ ਨੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਦੱਸਿਆ ਕਿ ਚੈਂਪੀਅਨਸ਼ਿਪ ਅਥਲੈਟਿਕਸ ਫੈਡਰੇਸ਼ਨ ਆਫ਼ ਇੰਡੀਆ ਦੀਆਂ ਗਾਈਡਲਾਈਨਾਂ ਅਨੁਸਾਰ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਐਥਲੀਟਾਂ ਦੀ ਚੋਣ 16 ਅਗਸਤ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਹੋਣ ਵਾਲੀ ਸੂਬਾ ਐਥਲੈਟਿਕਸ ਮੀਟ ਲਈ ਕੀਤੀ ਗਈ ਹੈ। ਚੈਂਪੀਅਨਸ਼ਿਪ ਦਾ ਉਦਘਾਟਨ ਸਰਕਾਰੀ ਕਾਲਜ ਮੁਹਾਲੀ ਦੀ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਅਤੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਨੇ ਸਾਂਝੇ ਤੌਰ ’ਤੇ ਕੀਤਾ। ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਦੌਰਾਨ ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਸਿਹਤਮੰਦ ਜੀਵਨ ਅਤੇ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਚੈਂਪੀਅਨਸ਼ਿਪ ਦੌਰਾਨ ਇੰਜੀਨੀਅਰ ਹਰਪ੍ਰੀਤ ਸਿੰਘ ਕੋਰਾ, ਅਮਰੀਕ ਸਿੰਘ (ਸਾਬਕਾ ਸਰਪੰਚ, ਮਟੌਰ), ਪਰਮਦੀਪ ਸਿੰਘ ਬੈਦਵਾਨ, ਕੁਲਵਿੰਦਰ ਕੌਰ (ਐੱਮਸੀ), ਤਰਲੋਚਨ ਸਿੰਘ ਬੈਦਵਾਨ, ਸੁਰਜੀਤ ਸਿੰਘ (ਐੱਮਸੀ), ਨਰਪਿੰਦਰ ਸਿੰਘ ਰੰਗੀ (ਐੱਮਸੀ), ਸਤਵੀਰ ਸਿੰਘ ਧਨੋਆ, ਡਾ. ਕੁਲਜੀਤ ਸਿੰਘ ਮੀਆਂਪੁਰੀ, ਸਤੀਸ਼ ਕੁਮਾਰ ਭਾਗੀ, ਗੁਰਪ੍ਰੀਤ ਕੌਰ (ਐੱਮਸੀ) ਅਤੇ ਪ੍ਰੋ. ਸਿਮਰਜੀਤ ਕੌਰ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਐੱਸਆਈਐੱਸ ਕੋਰਾ ਨੇ ਸਮਾਗਮ ਵਿਚ ਪਹੁੰਚੇ ਸਾਰੇ ਮਹਿਮਾਨਾਂ, ਕੋਚਾਂ, ਅਧਿਕਾਰੀਆਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਸਵਰਨ ਸਿੰਘ, ਪ੍ਰੀਤਮ ਸਿੰਘ, ਸੰਦੀਪ ਸਿੰਘ ਸੰਧੂ, ਸਿਮਰਨ ਸਿੰਘ, ਰਾਮਾ ਸ਼ੰਕਰ, ਗੁਰਮਿੰਦਰ ਸਿੰਘ ਢੇਸੀ, ਹਰਕੰਵਲਜੀਤ ਸਿੰਘ (ਨੈਸ਼ਨਲ ਕੋਚ), ਰਾਮ ਕੁਮਾਰ, ਮਨਦੀਪ ਕੌਰ, ਸੰਦੀਪ ਬਾਂਸਲ ਸਮੇਤ ਹੋਰਨਾਂ ਨੇ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਈਆਂ। ਚੈਂਪੀਅਨਸ਼ਿਪ ਵਿਚ ਯਾਦਵਿੰਦਰਾ ਪਬਲਿਕ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਮ ਕੀਤੀ।