ਜ਼ਿਲ੍ਹਾ ਕੋਆਰਡੀਨੇਟਰ ਨੇ ਸਕੂਲਾਂ ਦਾ ਕੀਤਾ ਦੌਰਾ
ਜ਼ਿਲ੍ਹਾ ਕੋਆਰਡੀਨੇਟਰ ਨੇ ਸਕੂਲਾਂ ਦਾ ਕੀਤਾ ਦੌਰਾ
Publish Date: Sat, 07 Mar 2026 05:48 PM (IST)
Updated Date: Sun, 08 Mar 2026 04:09 AM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਅਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸ਼ਨਿਚਰਵਾਰ ਨੂੰ ਐਡਵੋਕੇਟ ਗਗਨਦੀਪ ਕੌਰ ਵੱਲੋਂ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਕੂਲਾਂ ਵਿਚ ਪੜ੍ਹਾਈ ਦੇ ਮਾਹੌਲ, ਕਲਾਸਰੂਮਾਂ ਦੀ ਸਥਿਤੀ, ਪੀਣ ਵਾਲੇ ਪਾਣੀ ਦੀ ਸੁਵਿਧਾ, ਸਫ਼ਾਈ ਪ੍ਰਬੰਧ ਅਤੇ ਹੋਰ ਸਹੂਲਤਾਂ ਦੀ ਜਾਂਚ ਕੀਤੀ ਗਈ। ਸਕੂਲ ਸਟਾਫ਼ ਨਾਲ ਗੱਲਬਾਤ ਕਰਦਿਆਂ ਅਧਿਆਪਕਾਂ ਨੇ ਦੱਸਿਆ ਕਿ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਬੱਚਿਆਂ ਨਾਲ ਵੀ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਅਤੇ ਆਪਣੇ ਭਵਿੱਖ ਨੂੰ ਉਜਵਲ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਗਗਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਐੱਸਏਐੱਸ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਇਲਾਕੇ ਵਿਚ ਸਿੱਖਿਆ ਅਤੇ ਵਿਕਾਸ ਸਬੰਧੀ ਕਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ।