ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਕਰੀ ਮੇਲਾ ਅੱਜ
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਲਾਇਆ ਜਾਵੇਗਾ ਨੌਕਰੀ ਮੇਲਾ
Publish Date: Wed, 26 Nov 2025 06:25 PM (IST)
Updated Date: Wed, 26 Nov 2025 06:26 PM (IST)

ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਅਤੇ ਮਾਡਲ ਕਰੀਅਰ ਸੈਂਟਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ 27 ਨਵੰਬਰ 2025, ਦਿਨ ਵੀਰਵਾਰ ਨੂੰ ਨੌਕਰੀ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਨੌਕਰੀ ਮੇਲਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76, ਮੁਹਾਲੀ ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ ਤੱਕ ਹੋਵੇਗਾ। ਡੀਬੀਈਈ ਐੱਸਏਐੱਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੁਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ 27 ਨਵੰਬਰ 2025 (ਵੀਰਵਾਰ) ਨੂੰ ਨੌਕਰੀ ਮੇਲੇ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿਚ ਟੇਰਾਸਿਸ ਟੈਕਨੋਲੋਜੀਜ਼ ਲਿਮਿਟੇਡ (ਪੰਜਾਬ ਸੇਵਾ ਕੇਂਦਰ), ਪੇਅਟੀਐੱਮ, ਆਦਿਤਿਆ ਬਿਰਲਾ ਕੈਪਿਟਲ ਅਤੇ ਯੈਲੋਸਟੋਨ ਐਕਸ ਪੀਐੱਸ ਵੱਲੋਂ ਡੇਟਾ ਕੰਪਿਊਟਰ ਓਪਰੇਟਰ (ਸਿਰਫ਼ ਮੇਲ), ਫੀਲਡ ਸੇਲਜ਼ ਐਗਜ਼ਿਕਿਊਟਿਵਜ਼ (ਪੇਟੀਐੱਮ ਸਾਉਂਡਬਾਕਸ, ਸਕੈਨਰ), ਸੇਲਜ਼ ਐਗਜ਼ਿਕਿਊਟਿਵ (ਸਿਰਫ਼ ਪੁਲਿੰਗ) ਅਤੇ ਟੈਲੀ ਕਾਲਰਜ਼ ਆਦਿ ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਟੇਰਾਸਿਸ ਟੈਕਨੋਲੋਜੀਜ਼ ਲਿਮਿਟੇਡ (ਪੰਜਾਬ ਸੇਵਾ ਕੇਂਦਰ) ਦੀਆਂ ਆਸਾਮੀਆਂ ਲਈ ਕੰਪਿਊਟਰ ਕੋਰਸ ਟਾਈਪਿੰਗ ਸਪੀਡ ਘੱਟੋ ਘੱਟ 30 ਸ਼ਬਦ ਪ੍ਰਤੀ ਮਿੰਟ ਅੰਗਰੇਜ਼ੀ ਲੋੜੀਂਦੀ ਹੈ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ (11000/- ਤੋਂ 26000/-) ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਐੱਸਏਐੱਸ ਨਗਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਨੌਕਰੀ ਮੇਲੇ ਵਿਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 45 ਸਾਲ ਤੱਕ ਹੋਵੇਗੀ ਅਤੇ ਘੱਟੋ ਘੱਟ ਯੋਗਤਾ 10ਵੀਂ, 12ਵੀਂ ਅਤੇ ਗਰੈਜੂਏਸ਼ਨ ਪਾਸ ਲੋੜੀਂਦੀ ਹੈ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈੱਨਕਾਰਡ ਨਾਲ ਲੈ ਕੇ ਆਉਣ ਤਾਂ ਕਿ ਪ੍ਰਾਰਥੀਆਂ ਦੀ ਮੌਕੇ ’ਤੇ ਹੀ ਰਜਿਸਟਰੇਸ਼ਨ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿਚ ਸਮੇਂ ਸਿਰ ਆਉਣ ਦੀ ਖੇਚਲ ਕਰਨ।