ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਲਾਇਆ ਜਾਵੇਗਾ ਨੌਕਰੀ ਮੇਲਾ
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਲਗਾਇਆ ਜਾਵੇਗਾ ਨੌਕਰੀ ਮੇਲਾ
Publish Date: Tue, 03 Feb 2026 05:18 PM (IST)
Updated Date: Tue, 03 Feb 2026 05:20 PM (IST)
ਗੁਰਮੀਤ ਸਿੰਘ ਸ਼ਾਹੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸਏਐੱਸ ਨਗਰ ਵੱਲੋਂ ਚਾਰ ਫਰਵਰੀ 2026 ਦਿਨ ਬੁੱਧਵਾਰ ਨੂੰ ਨੌਕਰੀ ਮੇਲਾ ਲਗਾਇਆ ਜਾਵੇਗਾ, ਜੋਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜ਼ਿਲ, ਸੈਕਟਰ-76 ਮੁਹਾਲੀ ਵਿਖੇ ਕੀਤਾ ਜਾ ਰਿਹਾ ਹੈ। ਇਸ ਨੌਕਰੀ ਮੇਲੇ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 01.00 ਵਜੇ ਤੱਕ ਹੋਵੇਗਾ।
ਡੀਬੀਈਈ ਐੱਸਏਐੱਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੁਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਨੌਕਰੀ ਮੇਲੇ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿਚ ਡੀ-ਮਾਰਟ ਸਟੋਰਜ਼ ਪੰਜਾਬ, ਭਾਰਤ ਦੀ ਸਭ ਤੋਂ ਵੱਡੀ ਸਟਾਫਿੰਗ ਕੰਪਨੀ, ਆਈ ਪ੍ਰੋਸੈਸ ਸਰਵਿਸ ਇੰਡੀਆ ਲਿਮਿ:, ਭਾਰਤ ਦੀ ਸਭ ਤੋਂ ਵੱਡੀ ਇਲੈਕਟ੍ਰਾਨਿਕ ਅਤੇ ਉਪਭੋਗਤਾ ਸਹਾਇਕ ਸਾਮਾਨ ਦੀ ਚੇਨ ਅਤੇ ਕੰਪਨੀਆਂ ਵੱਲੋਂ ਪੈਕਰ, ਬਿਲਿੰਗ ਏਗਜ਼ਿਕਯੂਟਿਵ / ਕੈਸ਼ੀਅਰ, ਸੇਲਜ਼ ਅਸੋਸੀਏਟ, ਗੋ ਡਾਊਨ ਅਸਿਸਟੈਂਟ, ਮਾਰਟਗੇਜ ਸੇਲਜ਼ ਏਗਜ਼ਿਕਯੂਟਿਵ, ਕਸਟਮਰ ਸਰਵਿਸ ਅਸੋਸੀਏਟ– ਡਿਜੀਟਲ ਲਈ 12ਵੀਂ, ਅਤੇ ਗ੍ਰੈਜੂਏਟ ਪਾਸ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਨੋਰਮਜ਼ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਮੁਹਾਲੀ ਹੋਵੇਗਾ।
ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਨੌਕਰੀ ਮੇਲੇ ਵਿਚ ਭਾਗ ਲੈਣ ਲਈ ਆਪਦੀ ਯੋਗਤਾ ਦੇ ਸਾਰੇ ਅਸਲ ਸਰਟੀਫ਼ਿਕੇਟ, ਉਨ੍ਹਾਂ ਦੀਆ ਫੋਟੋ ਕਾਪੀਆਂ, ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿਚ ਸਮੇਂ ਸਿਰ ਆਉਣ ਦੀ ਖੇਚਲ ਕਰਨ। ਇਸ ਨੌਕਰੀ ਮੇਲੇ ਲਈ ਕੋਈ ਟੀਏ/ਡੀਏ ਮਿਲਣਯੋਗ ਨਹੀਂ ਹੋਵੇਗਾ।