ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਤੇ ਇਨਾਮ ਵੰਡ ਸਮਾਗਮ ਕਰਵਾਇਆ
ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ
Publish Date: Mon, 02 Mar 2026 07:38 PM (IST)
Updated Date: Mon, 02 Mar 2026 07:40 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਮਾਨਵ ਮੰਗਲ ਸਕੂਲ ਸੈਕਟਰ 88 ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਪ੍ਰੋਗਰਾਮ ਅਤੇ ਸਾਲਾਨਾ ਇਨਾਮ ਵੰਡ ਸਮਾਗਮ ਸਮਾਗਮ ਕਰਵਾਇਆ ਗਿਆ। ਇਹ ਪ੍ਰੋਗਰਾਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਗਿੰਨੀ ਦੁਗਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਡਾ. ਕੁਸਮ ਪਟਿਆਲਾ, ਡਾ. ਕ੍ਰਿਤਿਕਾ ਗੋਇਲ ਮੈਕਸ ਹਸਪਤਾਲ ਚੰਡੀਗੜ੍ਹ ਅਤੇ ਆਕ੍ਰਿਤੀ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰੜੀ ਨੇ ਕਿਸ਼ੋਰ ਸਿੱਖਿਆ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਬਾਲੜੀਆਂ ਵੱਲ ਵਿਸ਼ੇਸ਼ ਤਵੱਜੋਂ ਦੇਣ ਦੀ ਗੱਲ ਕੀਤੀ। ਇਸ ਮੌਕੇ ਡਾ. ਗਿੰਨੀ ਦੁਗਲ ਨੇ ਕਿਹਾ ਕਿ ਸਕੂਲਾਂ ਵਿਚ ਵਿਦਿਆਰਥੀ ਕੇਂਦਰਿਤ ਸਿੱਖਿਆ ’ਤੇ ਜ਼ੋਰ ਦਿੱਤਾ ਜਾਵੇ ਅਤੇ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਦੀਆਂ ਚੱਲ ਰਹੀਆਂ ਸਾਲਾਨਾ ਪ੍ਰੀਖਿਆਵਾਂ ਵਿਚ ਬੱਚਿਆਂ ਨੂੰ ਸਹਿਜ ਮਹਿਸੂਸ ਕਰਵਾਉਂਦਿਆਂ ਨਿਯਮਾਂ ਅਨੁਸਾਰ ਪ੍ਰੀਖਿਆਵਾਂ ਦਾ ਸੰਚਾਲਨ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਪੜ੍ਹਾਈ ਦਾ ਮਾਹੌਲ ਉਸਾਰਨਾ ਵਿਦਿਆਰਥੀਆਂ ਵਿਚ ਬੁਨਿਆਦੀ ਸਮਝ ਦਾ ਵਿਕਾਸ ਕਰਨਾ ਅਤੇ ਸੰਕਲਪਗਤ ਸਿੱਖਣ ਪ੍ਰਕਿਰਿਆ ਅਤੇ ਸੁਖਾਵਾ ਮਾਹੌਲ ਉਸਾਰਨਾ ਸਾਡਾ ਮੁੱਖ ਉਦੇਸ਼ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮੈਡੀਟੇਸ਼ਨ ਪ੍ਰੋਗਰਾਮ ਨੂੰ ਸਫ਼ਲਤਾ ਸਹਿਤ ਪੂਰਾ ਕਰਨ ਲਈ ਸਮੂਹ ਸਕੂਲ ਮੁਖੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਉਤਸ਼ਾਹ ਨਾਲ ਕਾਰਜ ਕਰਨ ਲਈ ਪ੍ਰੇਰਿਆ। ਇਸ ਮੌਕੇ ’ਤੇ ਸਾਲਾਨਾ ਸਰਗਰਮੀਆਂ ਦੌਰਾਨ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਸਕੂਲਾਂ ਲਈ ਰਨਿੰਗ ਟਰਾਫ਼ੀਆਂ ਦੇਣ ਦੀ ਰਿਵਾਇਤ ਦਾ ਆਗ਼ਾਜ਼ ਕੀਤਾ ਗਿਆ। ਸਾਲ 2025-26 ਲਈ ਰਨਿੰਗ ਟਰਾਫ਼ੀ ਲਈ ਐੱਸਓਈ 3 ਬੀ 1ਨੇ ਪਹਿਲਾ ਸਥਾਨ, ਐੱਸਓਈ ਬਨੂੜ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਹਾਈ ਸਕੂਲਾਂ ਵਿਚ ਸਰਕਾਰੀ ਹਾਈ ਸਕੂਲ ਰਾਣੀ ਮਾਜਰਾ ਨੇ ਪਹਿਲਾ, ਸਰਕਾਰੀ ਹਾਈ ਸਕੂਲ ਰਸਨਹੇੜੀ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਬਲਟਾਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਮਿਡਲ ਸਕੂਲਾਂ ਵਿਚ ਸਰਕਾਰੀ ਮਿਡਲ ਸਕੂਲ ਮੁੰਡੀ ਖਰੜ ਨੇ ਪਹਿਲਾ, ਸਰਕਾਰੀ ਮਿਡਲ ਸਕੂਲ ਬਡਾਲੀ ਨੇ ਦੂਜਾ ਅਤੇ ਸਰਕਾਰੀ ਮਿਡਲ ਸਕੂਲ ਚਾਹੜ ਮਾਜਰਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਜ਼ਿਲ੍ਹੇ ਵਿਚ ਕਲਾ ਉਤਸਵ, ਗਣਿਤ ਮੇਲਾ, ਟੀਚਰ ਫੈਸਟ ਅਤੇ ਵਿਗਿਆਨ ਮੇਲੇ ਨਾਲ ਸਬੰਧਿਤ ਸਕੂਲਾਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਐੱਸਓਈ 3 ਬੀ 1 ਦੇ ਪ੍ਰਿੰਸੀਪਲ ਸ਼ਲਿੰਦਰ ਸਿੰਘ ਸਮੇਤ ਰਨਿੰਗ ਟਰਾਫ਼ੀ ਜੇਤੂ, ਬਾਕੀ ਸਕੂਲ ਪ੍ਰਿੰਸੀਪਲਾਂ ਨੇ ਡਾ. ਗਿੰਨੀ ਦੁਗਲ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਇਕ ਚੰਗੀ ਸ਼ੁਰੂਆਤ ਦੱਸਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤੇ ਸੈਕੰਡਰੀ ਸਿੱਖਿਆ ਅੰਗਰੇਜ਼ ਸਿੰਘ, ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਸਤਿੰਦਰਜੀਤ ਸਿੰਘ ਸਮੇਤ ਜ਼ਿਲ੍ਹੇ ਦੇ ਸਮੂਹ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਸਕੂਲ ਇੰਚਾਰਜ ਆਦਿ ਹਾਜ਼ਰ ਸਨ।