ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਕੀਤੀ ਸਮੀਖਿਆ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨੇ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਕੀਤੀ ਸਮੀਖਿਆ
Publish Date: Mon, 28 Sep 2026 06:52 PM (IST)
Updated Date: Mon, 28 Sep 2026 06:54 PM (IST)
-ਸਹਾਇਕ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਲੰਬਿਤ ਸ਼ਿਕਾਇਤਾਂ ਦਾ ਜਲਦੀ ਨਿਪਟਾਰੇ ਦੇ ਆਦੇਸ਼ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੇ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਅਤੇ ਵਾਈ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ ਨੇ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਪਾਰੀਆਂ ਪਾਸੋਂ ਪ੍ਰਾਪਤ ਸ਼ਿਕਾਇਤਾਂ ਦੀ ਤਾਜ਼ਾ ਸਥਿਤੀ ਅਤੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾ ਗਮਾਡਾ, ਪਾਵਰਕਾਮ, ਸਿਹਤ ਵਿਭਾਗ, ਸਥਾਨਕ ਸਰਕਾਰਾਂ ਅਤੇ ਕਾਰਪੋਰੇਸ਼ਨ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੀ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਹਾਇਕ ਕਮਿਸ਼ਨਰ ਡਾ. ਅੰਕਿਤਾ ਕਾਂਸਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਪਾਸ ਲੰਬਿਤ ਸ਼ਿਕਾਇਤਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਟਰੇਡਰਜ਼ ਕਮਿਸ਼ਨ ਨਾਲ ਨਿਰੰਤਰ ਤਾਲਮੇਲ ਬਣਾਈ ਰੱਖਣ ਅਤੇ ਵਿਭਾਗੀ ਕਾਰਵਾਈ ਦੀ ਸਮੇਂ ਸਿਰ ਪੈਰਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਲੰਬਿਤ ਸ਼ਿਕਾਇਤਾਂ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਪ੍ਰਗਤੀ ਬਾਰੇ ਕਮਿਸ਼ਨ ਨੂੰ ਨਿਯਮਿਤ ਤੌਰ ’ਤੇ ਜਾਣੂ ਕਰਵਾਇਆ ਜਾਵੇ ਅਤੇ ਸ਼ਿਕਾਇਤਾਂ ਦੇ ਨਿਪਟਾਰੇ ’ਚ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਮੁਹਾਲੀ ਹਲਕੇ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਸਮੇਤ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।