ਮਾਵਾਂ ਤੇ ਭੈਣਾਂ ਨੂੰ ਸੂਟ ਵੰਡ ਕੇ ਮਨਾਈ ਦੀਵਾਲੀ ਮਾਵਾਂ ਤੇ ਭੈਣਾਂ ਨੂੰ ਸੂਟ ਵੰਡ ਕੇ ਮਨਾਈ ਦੀਵਾਲੀ
Publish Date: Sat, 07 Nov 2026 09:09 PM (IST)
Updated Date: Sun, 08 Nov 2026 04:03 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਨਗਰ ਨਿਗਮ ਦੇ ਕੌਂਸਲਰ ਕਮਲਪੀਤ ਸਿੰਘ ਬੰਨੀ ਨੇ ਦੀਵਾਲੀ ਦੀ ਪੂਰਵ ਸੰਧਿਆ ’ਤੇ ਆਪਣੇ ਵਾਰਡ ਨੰ. 14 (ਫੇਜ਼-9) ਵਿਖੇ ਇਕ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡ ਕੇ ਦੀਵਾਲੀ ਮਨਾਈ। ਇਸ ਮੌਕੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਾਰਿਆਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿਚ ਹੀ ਹੈ। ਉਨ੍ਹਾਂ ਹਾਜ਼ਰ ਪਰਿਵਾਰਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਰਬੱਤ ਦੇ ਭਲੇ ਅਤੇ ਸ਼ਹਿਰ ਵਾਸੀਆਂ ਦੀਆਂ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਸੰਸਥਾ ਨੂੰ ਵੀ ਸਮਾਜ ਸੇਵੀ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵੱਲੋਂ ਉਨ੍ਹਾਂ ਨੂੰ ਦੂਜੀ ਵਾਰ ਆਪਣਾ ਨੁਮਾਇਦਾ ਚੁਣ ਕੇ ਨਗਰ ਨਿਗਮ ਦੇ ਹਾਊਸ ਵਿਚ ਭੇਜਿਆ ਹੈ। ਉਹ ਫੇਜ਼-9 ਦੇ ਵਸਨੀਕਾਂ ਦਾ ਹਮੇਸ਼ਾ ਰਿਣੀ ਰਹੇਗਾ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਨ੍ਹਾਂ ਲਈ ਬੇਹੱਦ ਕੀਮਤੀ ਹੈ। ਉਨ੍ਹਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਹੀ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ, ਜੋ ਹਮੇਸ਼ਾ ਇਸ ਰਿਸ਼ਤੇ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣਗੇ ਅਤੇ ਇਲਾਕੇ ਸਰਬਪੱਖੀ ਵਿਕਾਸ ਅਤੇ ਸਮੱਸਿਆਵਾਂ ਦੇ ਹੱਲ ਲਈ ਹਾਊਸ ਵਿਚ ਮੁੱਦੇ ਚੁੱਕਦੇ ਰਹਿਣਗੇ। ਇਸ ਮੌਕੇ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ.ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜ਼ਰ ਸਨ।