- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿਖਾਈ ਡਾਕੂਮੈਂਟਰੀ ਫਿਲਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਰੜ : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਫਿਲਮ ਪਿੰਡ-ਪਿੰਡ ਦਿਖਾਉਣ ਦੀ ਲੜੀ ਤਹਿਤ ਖਰੜ ਬਲਾਕ ਦੇ ਪਿੰਡ ਭਰਤਪੁਰ, ਸੋਏਮਾਜਰਾ ਅਤੇ ਚੂਹੜਮਾਜਰਾ ਵਿਖੇ 30 ਮਿੰਟ ਦੀ ਡਾਕੂਮੈਂਟਰੀ ਐੱਲਈਡੀ ਸਕਰੀਨ ਰਾਹੀਂ ਦਿਖਾਈ ਗਈ। ਇਸ ਬਾਰੇ ਐੱਸਡੀਐੱਮ ਖਰੜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਸਮਾਜ ਵਿਚ ਬਰਾਬਰੀ, ਭਾਈਚਾਰੇ, ਮਿਹਨਤ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਬਾਣੀ ਮਨੁੱਖਤਾ ਨੂੰ ਜਾਤ-ਪਾਤ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਸੀ ਪਿਆਰ, ਸਤਿਕਾਰ ਅਤੇ ਏਕਤਾ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਜੋੜਿਆ ਜਾ ਰਿਹਾ ਹੈ।