CM ਮਾਨ 'ਤੇ ਨਾਇਬ ਸੈਣੀ ਨੇ ਵਿੰਨ੍ਹਿਆ ਨਿਸ਼ਾਨਾ, ਸ਼ਰੇਆਮ ਕਿਹਾ- ਹਰਿਆਣਾ ਦੀ ਚਿੰਤਾ ਛੱਡੋ, ਪਹਿਲਾਂ ਆਪਣੇ ਵਾਅਦੇ ਪੂਰੇ ਕਰੋ... ਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੇ ਮਾਨ ਹੁਣ ਹਰਿਆਣਾ ਦੀ ਚਿੰਤਾ ਕਰ ਰਹੇ ਹਨ। ਹਾਲਾਤ ਇਹ ਹਨ ਕਿ ਹੁਣ ਉਨ੍ਹਾਂ ਨੂੰ ਸੁਪਨੇ ਵਿੱਚ ਵੀ ਹਰਿਆਣਾ ਦਾ ਮੁੱਖ ਮੰਤਰੀ ਦਿਖਾਈ ਦਿੰਦਾ ਹੈ। ਨਾਇਬ ਸੈਣੀ ਸੋਮਵਾਰ ਨੂੰ ਹਰਿਆਣਾ ਨਿਵਾਸ, ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
Publish Date: Tue, 11 Aug 2026 10:05 AM (IST)
Updated Date: Tue, 11 Aug 2026 10:07 AM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੇ ਮਾਨ ਹੁਣ ਹਰਿਆਣਾ ਦੀ ਚਿੰਤਾ ਕਰ ਰਹੇ ਹਨ। ਹਾਲਾਤ ਇਹ ਹਨ ਕਿ ਹੁਣ ਉਨ੍ਹਾਂ ਨੂੰ ਸੁਪਨੇ ਵਿੱਚ ਵੀ ਹਰਿਆਣਾ ਦਾ ਮੁੱਖ ਮੰਤਰੀ ਦਿਖਾਈ ਦਿੰਦਾ ਹੈ। ਨਾਇਬ ਸੈਣੀ ਸੋਮਵਾਰ ਨੂੰ ਹਰਿਆਣਾ ਨਿਵਾਸ, ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੱਤਾ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਪੰਜਾਬ ਦੇ ਲੋਕ ਖੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਮੁੜ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਪੈਨਸ਼ਨ ਦੇ ਇੱਕ-ਦੋ ਮਹੀਨਿਆਂ ਦੇ ਪੈਸੇ ਦੇਣ ਦੀਆਂ ਗੱਲਾਂ ਹੋ ਰਹੀਆਂ ਹਨ। ਜੇਕਰ ਔਰਤਾਂ ਨੂੰ ਲਾਭ ਦੇਣਾ ਸੀ ਤਾਂ ਪਹਿਲੇ ਸਾਲ ਤੋਂ ਕਿਉਂ ਨਹੀਂ ਦਿੱਤਾ ਗਿਆ?
ਨਾਇਬ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਪਹਿਲੇ ਹੀ ਬਜਟ ਵਿੱਚ ਔਰਤਾਂ ਨੂੰ 2100 ਰੁਪਏ ਦੇਣ ਦਾ ਫੈਸਲਾ ਕੀਤਾ। ਪੰਜਾਬ ਦੀਆਂ ਔਰਤਾਂ ਨਾਲ ਹੋਏ ਅਨਿਆਂ ਦੀ ਭਰਪਾਈ ਚੋਣਾਂ ਸਮੇਂ ਕੀਤੇ ਕੁਝ ਵਾਅਦਿਆਂ ਨਾਲ ਨਹੀਂ ਹੋ ਸਕਦੀ। ਕੱਟਰ ਇਮਾਨਦਾਰ ਦੇ ਦਾਅਵੇ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਤੋਂ ਬਾਅਦ ‘ਆਪ’ ਨੇ ਪੰਜਾਬ ਦਾ ਹੋਰ ਵੀ ਸ਼ੋਸ਼ਣ ਕੀਤਾ ਹੈ।ਭਗਵੰਤ ਮਾਨ ਵੱਲੋਂ ਭਿਵਾਨੀ ਦੇ ਕਥਿਤ ਪੇਪਰ ਲੀਕ ਗੈਂਗ ਬਾਰੇ ਦਿੱਤੇ ਬਿਆਨ ’ਤੇ ਸੈਣੀ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਕੋਲ ਤੱਥ ਹਨ ਤਾਂ ਆਪਣੀ ਪੁਲਿਸ ਤੋਂ ਕਾਰਵਾਈ ਕਿਉਂ ਨਹੀਂ ਕਰਵਾਉਂਦੀ?
ਬਿਨਾਂ ਤੱਥਾਂ ਦੇ ਦੋਸ਼ ਲਗਾਉਣਾ ਸਹੀ ਨਹੀਂ। ਉਨ੍ਹਾਂ ਭਿਵਾਨੀ ਨੂੰ ‘ਛੋਟੀ ਕਾਸ਼ੀ’ ਦੱਸਦਿਆਂ ਕਿਹਾ ਕਿ ਇੱਥੋਂ ਦੇ ਖਿਡਾਰੀਆਂ ਨੇ ਪੰਜ ਸੋਨ ਤਗਮੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਿਵਾਨੀ ਅਰਵਿੰਦ ਕੇਜਰੀਵਾਲ ਦਾ ਜ਼ਿਲ੍ਹਾ ਵੀ ਹੈ। ਅਕਾਲੀ ਦਲ ਨਾਲ ਗਠਜੋੜ ਬਾਰੇ ਸੈਣੀ ਨੇ ਕਿਹਾ ਕਿ ਭਾਜਪਾ ਦਾ ਗਠਜੋੜ ਪੰਜਾਬ ਦੇ ਲੋਕਾਂ ਨਾਲ ਹੈ। ਸੁਖਬੀਰ ਬਾਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੂੰ ਰਾਜਨੀਤਿਕ ਚਸ਼ਮੇ ਨਾਲ ਦੇਖਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਪ੍ਰਤੀ ਵਿਸ਼ਵਾਸ ਵਧ ਰਿਹਾ ਹੈ ਅਤੇ ਲੋਕ ਵਿਕਾਸ, ਰੁਜ਼ਗਾਰ, ਸੁਰੱਖਿਆ ਤੇ ਜਨਭਲਾਈ ਲਈ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।