- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟ੍ਰਾਈਸਿਟੀ ਵਿਚ ਠੰਢ ਨੇ ਇਕ ਵਾਰ ਫਿਰ ਆਪਣਾ ਅਸਰ ਤੇਜ਼ ਕਰ ਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਖਿੜ੍ਹੀ ਧੁੱਪ ਤੋਂ ਬਾਅਦ ਐਤਵਾਰ ਨੂੰ ਮੌਸਮ ਨੇ ਕਰਵਟ ਬਦਲੀ ਅਤੇ ਸੀਤ ਲਹਿਰ ਤੇ ਧੁੰਦ ਨੇ ਪੂਰੇ ਸ਼ਹਿਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਤੜਕੇ ਸਵੇਰੇ ਤੋਂ ਦੁਪਹਿਰ ਤੱਕ ਛਾਏ ਸੰਘਣੀ ਧੁੰਦ ਕਾਰਨ ਦਿੱਖਣ ਹੱਦ ਕਾਫੀ ਘੱਟ ਰਹੀ, ਜਿਸ ਨਾਲ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਰੁਕ ਗਈ ਅਤੇ ਆਮ ਜੀਵਨ ਪ੍ਰਭਾਵਿਤ ਹੋਇਆ। ਸਵੇਰੇ ਅਤੇ ਸ਼ਾਮ ਦੇ ਸਮੇਂ ਚੱਲੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਮਜਬੂਰ ਕਰ ਦਿੱਤਾ।

ਜਾਗਰਣ ਸੰਵਾਦਦਾਤਾ, ਪੰਜਾਬੀ ਜਾਗਰਣ, ਚੰਡੀਗੜ੍ਹ। ਟ੍ਰਾਈਸਿਟੀ ਵਿਚ ਠੰਢ ਨੇ ਇਕ ਵਾਰ ਫਿਰ ਆਪਣਾ ਅਸਰ ਤੇਜ਼ ਕਰ ਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਖਿੜ੍ਹੀ ਧੁੱਪ ਤੋਂ ਬਾਅਦ ਐਤਵਾਰ ਨੂੰ ਮੌਸਮ ਨੇ ਕਰਵਟ ਬਦਲੀ ਅਤੇ ਸੀਤ ਲਹਿਰ ਤੇ ਧੁੰਦ ਨੇ ਪੂਰੇ ਸ਼ਹਿਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਤੜਕੇ ਸਵੇਰੇ ਤੋਂ ਦੁਪਹਿਰ ਤੱਕ ਛਾਏ ਸੰਘਣੀ ਧੁੰਦ ਕਾਰਨ ਦਿੱਖਣ ਹੱਦ ਕਾਫੀ ਘੱਟ ਰਹੀ, ਜਿਸ ਨਾਲ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਰੁਕ ਗਈ ਅਤੇ ਆਮ ਜੀਵਨ ਪ੍ਰਭਾਵਿਤ ਹੋਇਆ। ਸਵੇਰੇ ਅਤੇ ਸ਼ਾਮ ਦੇ ਸਮੇਂ ਚੱਲੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਮਜਬੂਰ ਕਰ ਦਿੱਤਾ।
ਐਤਵਾਰ ਨੂੰ ਦਿਨ ਵਿਚ ਕੁਝ ਸਮੇਂ ਲਈ ਨਿਕਲੀ ਧੁੱਪ ਨੇ ਲੋਕਾਂ ਨੂੰ ਹਲਕੀ ਰਾਹਤ ਜ਼ਰੂਰ ਦਿੱਤੀ, ਪਰ ਇਹ ਰਾਹਤ ਅਸਥਾਈ ਸਾਬਤ ਹੋਈ। ਸਵੇਰੇ ਅਤੇ ਸ਼ਾਮ ਦੇ ਸਮੇਂ ਸੀਤ ਲਹਿਰ ਦਾ ਅਸਰ ਐਨਾ ਜ਼ਿਆਦਾ ਸੀ ਕਿ ਕੰਬਾਉਂਦੀ ਰਹੀ। ਠੰਢ ਦੇ ਬਾਵਜੂਦ ਧੁੱਪ ਨਿਕਲਣ 'ਤੇ ਸੈਕਟਰ-17 ਪਲਾਜ਼ਾ, ਸੁਖਨਾ ਝੀਲ, ਰਾਕ ਗਾਰਡਨ ਅਤੇ ਰੋਜ਼ ਗਾਰਡਨ ਵਿਚ ਲੋਕਾਂ ਦੀ ਚਹਿਲ-ਕਦਮੀ ਦੇਖਣ ਨੂੰ ਮਿਲੀ, ਜਿੱਥੇ ਲੋਕ ਧੁੱਪ ਸੇਕਦੇ ਦਿਖਾਈ ਦਿੱਤੇ।
ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਤੋਂ 4.4 ਡਿਗਰੀ ਘੱਟ ਸੀ। ਜਦੋਂ ਕਿ ਘੱਟੋ ਘੱਟ ਤਾਪਮਾਨ ਪੰਜ ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਨਾਲੋਂ ਲਗਪਗ ਦੋ ਡਿਗਰੀ ਹੇਠਾਂ ਦਰਜ ਕੀਤਾ ਗਿਆ। ਸ਼ਨਿੱਚਰਵਾਰ ਦੀ ਰਾਤ ਇਸ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਰਹੀ। ਲਗਾਤਾਰ ਘਟਦੇ ਤਾਪਮਾਨ ਅਤੇ ਸੀਤ ਲਹਿਰ ਨੇ ਠੰਢ ਦੇ ਅਸਰ ਨੂੰ ਹੋਰ ਵਧਾ ਦਿੱਤਾ ਹੈ।
ਮੌਸਮ ਵਿਭਾਗ ਨੇ ਆਉਣ ਵਾਲੇ ਸੱਤ ਦਿਨਾਂ ਤੱਕ ਠੰਢ ਤੋਂ ਰਾਹਤ ਮਿਲਣ ਦੀ ਸੰਭਾਵਨਾ ਬਾਰੇ ਕੋਈ ਉਮੀਦ ਨਹੀਂ ਜਤਾਈ ਹੈ। ਵਿਭਾਗ ਮੁਤਾਬਕ ਟ੍ਰਾਈਸਿਟੀ ਵਿਚ ਅਗਲੇ ਇਕ ਹਫ਼ਤੇ ਤੱਕ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਸੱਤ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਸਵੇਰੇ ਅਤੇ ਰਾਤ ਦੇ ਸਮੇਂ ਧੁੰਦ ਕਾਰਨ ਦਿੱਖਣ ਹੱਦ ਹੋਰ ਘੱਟ ਹੋਣ ਦੇ ਆਸਾਰ ਹਨ, ਜਿਸ ਨਾਲ ਸੜਕ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਠੰਢ ਵਧਣ ਦੇ ਨਾਲ-ਨਾਲ ਸਿਹਤ ਮਾਹਿਰਾਂ ਨੇ ਵੀ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਖਾਸ ਕਰ ਕੇ ਬਜ਼ੁਰਗਾਂ, ਬੱਚਿਆਂ ਅਤੇ ਬਿਮਾਰ ਲੋਕਾਂ ਨੂੰ ਸਵੇਰੇ-ਸ਼ਾਮ ਘਰ ਤੋਂ ਬਾਹਰ ਨਿਕਲਣ ਤੋਂ ਬਚਣ ਦੀ ਹਿਦਾਇਤ ਦਿੱਤੀ ਗਈ ਹੈ।