- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾ. ਬਿਮਲ ਸ਼ਰਮਾ ਨੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਦਿੱਤੀ ਜਾਣਕਾਰੀ

ਡਾ. ਬਿਮਲ ਸ਼ਰਮਾ।
ਸੁਰਜੀਤ ਸਿੰਘ ਕੁਹਾੜ, ਲਾਲੜੂਭਾਰਤ : ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਇਸ ਲੋਕਤੰਤਰ ਦੀ ਅਸਲੀ ਤਾਕਤ ਲੋਕਾਂ ਦੇ ਹੱਥਾਂ ਵਿੱਚ ਹੁੰਦੀ ਹੈ ਜੋ ਵੋਟ ਦੇ ਰੂਪ ਵਿੱਚ ਪ੍ਰਗਟ ਹੁੰਦੀ ਹੈ।ਵੋਟ ਸਿਰਫ ਸਾਡਾ ਹੱਕ ਨਹੀਂ ਸਗੋਂ ਦੇਸ਼ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਾਲੀ ਸਭ ਤੋਂ ਵੱਡੀ ਜਿੰਮੇਵਾਰੀ ਹੈ।ਭਾਰਤ ਦੇਸ਼ ਵਿੱਚ ਰਾਸ਼ਟਰੀ ਵੋਟਰ ਦਿਵਸ ਨੂੰ 25 ਜਨਵਰੀ 2011 ਤੋਂ ਮਨਾਉਣ ਦੀ ਸੁਰੂਆਤ ਭਾਰਤੀ ਚੋਣ ਕਮਿਸ਼ਨ ਦੇ ਡਾਇਮੰਡ ਜੁਬਲੀ ਸਮਾਗਮ ਦੇ ਸਮਾਪਤੀ ਸਮਾਰੋਹ ਸਮੇਂ ਕੀਤੀ ਗਈ ਸੀ। ਰਾਸ਼ਟਰੀ ਵੋਟਰ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾਕਟਰ ਬਿਮਲ ਸ਼ਰਮਾ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਮਕਸਦ ਨੌਜਵਾਨ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨਾ ਹੈ। ਹਰੇਕ ਸਾਲ ਕੌਮੀ ਵੋਟਰ ਦਿਵਸ ਮੌਕੇ ਉਨ੍ਹਾਂ ਨੂੰ ਵਿਸ਼ੇਸ਼ ਸਮਾਰੋਹਾਂ ਰਾਹੀਂ ਵੋਟਰ ਕਾਰਡਾਂ ਦੀ ਵੰਡ ਕੀਤੀ ਜਾਂਦੀ ਹੈ। ਇਸ ਦਿਨ ਨੌਜਵਾਨ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਤਰੀਕੇ ਨਾਲ ਵਰਤੋਂ ਕਰਨ ਲਈ ਸਹੁੰ ਵੀ ਚੁਕਵਾਈ ਜਾਂਦੀ ਹੈ ਕਿ ਉਨ੍ਹਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦਾ ਨਿਡਰ ਹੋ ਕੇ ਧਰਮ, ਵਰਗ, ਜਾਤੀ ਅਤੇ ਸਮੁਦਾਇ ਭਾਸ਼ਾ ਜਾਂ ਕਿਸੇ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕੀਤਾ ਜਾਵੇਗਾ। ਇਹ ਦਿਨ ਖਾਸ ਤੌਰ 'ਤੇ ਨਵੇਂ ਜਾ ਪਹਿਲੀ ਵਾਰ ਵੋਟਰਾਂ ਲਈ ਨਮਕਣ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ। ਇਸ ਦਿਨ ਨਵੇਂ ਵੋਟਰਾਂ ਦਾ ਉਤਸ਼ਾਹ ਖਾਸ ਤੌਰ 'ਤੇ ਵੇਖਣ ਵਾਲਾ ਹੁੰਦਾ ਹੈ। ਸਾਡੇ ਦੇਸ਼ ਦੇ ਸੰਵਿਧਾਨ ਵੱਲੋਂ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਸਰਕਾਰ ਬਨਾਉਣ ਲਈ ਵੋਟ ਦਾ ਅਧਿਕਾਰ ਦਿੱਤਾ ਗਿਆ ਹੈ। ਲੋਕ ਆਪਣਾ ਪ੍ਰਤੀਨਿਧ ਆਪ ਨੂੰ ਚੁਣ ਕੇ ਭੇਜਦੇ ਹਨ।ਲੋਕਤੰਤਰ ਦੀ ਪ੍ਰਣਾਲੀ ਵਿੱਚ ਇਸ ਦੀ ਬਹੁਤ ਮਹੱਤਤਾ ਹੈ। ਆਪਣੀ ਇੱਕ ਵੋਟ ਦਾ ਨਤੀਜਾ ਆਪਾਂ ਸਭ ਨੂੰ ਪੰਜ ਸਾਲ ਭੁਗਤਣਾ ਪੈਂਦਾ ਹੈ।ਸੰਵਿਧਾਨ ਦੇਸ਼ ਦੇ ਹਰੇਕ ਨਾਗਰਿਕ ਨੂੰ ਜਿਸ ਦੀ ਉਮਰ 18 ਸਾਲ ਜਾਂ ਉਸ ਤੋਂ ਵੱਧ ਹੈ , ਉਸ ਨੂੰ ਕਿਸੇ ਧਰਮ ,ਜਾਤੀ,ਖੇਤਰ ਅਤੇ ਲਿੰਗ ਦੇ ਭੇਦ ਭਾਵ ਤੋਂ ਬਿਨਾਂ ਵੋਟ ਪਾਉਣ ਦਾ ਅਧਿਕਾਰ ਦਿੰਦਾ ਹੈ। ਡਾਕਟਰ ਸ਼ਰਮਾ ਨੇ ਕਿਹਾ ਕਿ 25 ਜਨਵਰੀ 1950 ਨੂੰ ਭਾਰਤ ਦੇ ਚੋਣ ਕਮਿਸ਼ਨ ਦਾ ਗਠਨ ਹੋਇਆ ਸੀ। ਪਹਿਲਾਂ ਵੋਟ ਪਾਉਣ ਦੀ ਉਮਰ 21 ਸਾਲ ਸੀ ਪਰੰਤੂ 1988 ਵਿੱਚ ਇਸ ਦੀ ਉਮਰ ਘਟਾ ਕੇ 18 ਸਾਲ ਕਰ ਦਿੱਤੀ ਸੀ। ਕਈ ਵਾਰ ਵੇਖਣ ਵਿੱਚ ਆਇਆ ਹੈ ਕਿ ਕੇਵਲ ਇੱਕ ਵੋਟ ਹੀ ਸਰਕਾਰ ਬਦਲ ਦਿੰਦੀ ਹੈ। ਸਾਡੇ ਦੇਸ਼ ਵਿਚ 65 ਪ੍ਰਤੀਸ਼ਤ ਗਿਣਤੀ ਨੌਜਵਾਨਾਂ ਦੀ ਹੈ ਇਸ ਲਈ ਨੌਜਵਾਨਾਂ ਨੂੰ ਹਰ ਚੋਣ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਕਈ ਲੋਕ ਤਾਂ ਆਪਣੀ ਵੋਟ ਦੀ ਕੀਮਤ ਇਕ ਸ਼ਰਾਬ ਦੀ ਬੋਤਲ ਦੇ ਬਰਾਬਰ ਹੀ ਰੱਖ ਦਿੰਦੇ ਹਨ। ਇਸ ਤਰ੍ਹਾਂ ਮਰੀਆ ਜਮੀਰਾਂ ਵਾਲੇ ਲੋਕਾਂ ਦੀ ਕਰਨੀ ਦਾ ਫਲ ਸਾਰੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਹਰੇਕ ਨਾਗਰਿਕ ਨੂੰ ਵੋਟ ਕਦੇ ਵੀ ਕਿਸੇ ਪਾਰਟੀ ਨੂੰ ਵੇਖ ਕੇ ਨਹੀਂ ਪਾਉਣੀ ਚਾਹੀਦੀ ਸਗੋਂ ਵੋਟ ਦਾ ਇਸਤੇਮਾਲ ਕਿਸੇ ਵੀ ਉਮੀਦਵਾਰ ਦੀ ਸਖਸ਼ੀਅਤ ਨੂੰ ਵੇਖ ਕੇ ਕੀਤਾ ਜਾਣਾ ਚਾਹੀਦਾ ਹੈ। ਕੋਈ ਵੀ ਰਾਸ਼ਟਰ ਆਪਣੇ ਟੀਚੇ ਉਸ ਸਮੇਂ ਪ੍ਰਾਪਤ ਕਰ ਸਕਦਾ ਹੈ ਜਦੋਂ ਉਸਦੇ ਕਾਬਲ ਅਤੇ ਇਮਾਨਦਾਰ ਲੋਕ ਰਾਜ ਕਰਦੇ ਹਨ।ਇਸ ਲਈ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀ ਉਨ੍ਹਾਂ ਲੋਕਾਂ ਨੂੰ ਆਪਣੀ ਵੋਟ ਦੀ ਤਾਕਤ ਦੇਈਏ ਜੋ ਦੇਸ਼ ਨੂੰ ਚਲਾਉਣ ਦੇ ਸਮਰਥ ਹੋਣ।