ਡਾ. ਚੀਮਾ ਦਾ ਮੁੱਖ ਮੰਤਰੀ 'ਤੇ ਤਿੱਖਾ ਹਮਲਾ : ਰਾਸ਼ਟਰਪਤੀ ਤੋਂ ਸਮਾਂ ਮੰਗਣਾ ਮਹਿਜ਼ ਇੱਕ ਸਿਆਸੀ ਡਰਾਮਾ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਕੱਤਰ ਡਾਕਟਰ ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਮੰਗਣ ਨੂੰ ਸਿਆਸੀ ਨਾਟਕ ਦੱਸਿਆ ਹੈ। ਡਾਕਟਰ ਚੀਮਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਦਸਵੀਂ ਸ਼ਡਿਊਲ ਦੇ ਤਹਿਤ ਰਾਜ ਸਭਾ ਮੈਂਬਰਾਂ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ, ਸੰਸਦ ਦਾ ਅਧਿਕਾਰ ਖੇਤਰ ਹੈ। ਇਸ ਤੋਂ ਇਲਾਵਾ ਦਲ ਬਦਲੀ ਵਿਰੋਧੀ ਕਾਨੂੰਨ ਦੋ ਤਿਹਾਈ ਤੋਂ ਵੱਧ ਮੈਂਬਰਾਂ ਦੇ ਦਲ ਬਦਲੀ ਕਰਨ ਬਾਰੇ ਵੀ ਸਪਸ਼ਟ ਹੈ।
Publish Date: Sat, 25 Apr 2026 03:07 PM (IST)
Updated Date: Sat, 25 Apr 2026 03:11 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਕੱਤਰ ਡਾਕਟਰ ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਮੰਗਣ ਨੂੰ ਸਿਆਸੀ ਨਾਟਕ ਦੱਸਿਆ ਹੈ। ਡਾਕਟਰ ਚੀਮਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੀ ਦਸਵੀਂ ਸ਼ਡਿਊਲ ਦੇ ਤਹਿਤ ਰਾਜ ਸਭਾ ਮੈਂਬਰਾਂ ਵਿਰੁੱਧ ਕਾਰਵਾਈ ਕਰਨ ਦਾ ਅਧਿਕਾਰ, ਸੰਸਦ ਦਾ ਅਧਿਕਾਰ ਖੇਤਰ ਹੈ। ਇਸ ਤੋਂ ਇਲਾਵਾ ਦਲ ਬਦਲੀ ਵਿਰੋਧੀ ਕਾਨੂੰਨ ਦੋ ਤਿਹਾਈ ਤੋਂ ਵੱਧ ਮੈਂਬਰਾਂ ਦੇ ਦਲ ਬਦਲੀ ਕਰਨ ਬਾਰੇ ਵੀ ਸਪਸ਼ਟ ਹੈ।
ਡਾਕਟਰ ਚੀਮਾ ਨੇ ਮੁੱਖ ਮੰਤਰੀ ਨੂੰ ਯਾਦ ਦਵਾਇਆ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਿਧਾਇਕਾਂ ਵਿੱਚੋਂ ਇੱਕ ਨੂੰ ਵੀ ਆਪਣੀ ਪਾਰਟੀ ਵਿੱਚ ਦਲ ਬਦਲੀ ਕਰਨ ਦੀ ਪ੍ਰਵਾਨਗੀ ਦਿੱਤੀ। ਡਾਕਟਰ ਚੀਮਾ ਨੇ ਮੁੱਖ ਮੰਤਰੀ ਨੂੰ ਯਾਦ ਦਵਾਇਆ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਿਧਾਇਕਾਂ ਵਿੱਚੋਂ ਇੱਕ ਨੂੰ ਵੀ ਆਪਣੀ ਪਾਰਟੀ ਵਿੱਚ ਦਲ ਬਦਲੀ ਕਰਨ ਦੀ ਪ੍ਰਵਾਨਗੀ ਦਿੱਤੀ।
ਚੀਮਾ ਨੇ ਕਿਹਾ ਕਿ ਤੁਸੀਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਿਧਾਇਕ ਨੂੰ ਪਾਰਟੀ ਬਦਲਣ ਦੀ ਪ੍ਰਵਾਨਗੀ ਦਿੱਤੀ ਹੈ ਅਤੇ ਉਸਨੂੰ ਜਨਤਕ ਖੇਤਰ ਦਾ ਚੇਅਰਮੈਨ ਵੀ ਬਣਾਇਆ ਹੋਇਆ।
ਹਾਲਾਂਕਿ ਡਾਕਟਰ ਚੀਮਾ ਨੇ ਡਾਕਟਰ ਸੁਖਵਿੰਦਰ ਸੁਖੀ ਦਾ ਨਾਮ ਨਹੀਂ ਲਿਆ ਪਰ ਉਸ ਨੇ ਪਿਛਲੇ ਸਮੇਂ ਦੌਰਾਨ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ‘ਆਪ’ ਵਿੱਚ ਸ਼ਾਮਿਲ ਹੋ ਗਏ ਸਨ। ਉਹਨਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਪਾਰਟੀ ਦੀ ਪਰੰਪਰਾ ਜਾਂ ਵਿਚਾਰਧਾਰਾ ਅਨੁਸਾਰ ਆਮ ਆਦਮੀ ਦੀ ਬਜਾਏ ਰਾਜ ਸਭਾ ਵਿੱਚ ਅਮੀਰ ਲੋਕਾਂ ਨੂੰ ਨਾਮਜ਼ਦ ਕਾਰਨ ਦਾ ਮਾਪਦੰਡ ਕੀ ਸੀ?
ਉਹਨਾਂ ਕਿਹਾ ਕਿ ਲੋਕਾਂ ਨੂੰ ਇਹ ਵੀ ਪੁੱਛਣ ਦਾ ਹੱਕ ਹੈ ਕਿ ਜੇਕਰ ਤੁਸੀਂ ਰਾਜ ਸਭਾ ਮੈਂਬਰਾਂ ਨੂੰ ਵਾਪਸ ਬੁਲਾਉਣ ਦਾ ਅਧਿਕਾਰ ਹੋਣ ਦੀ ਗੱਲ ਕਰਦੇ ਹੋ ਤਾਂ ਕਿ ਵਿਧਾਇਕਾਂ ਨੂੰ ਵਾਪਸ ਬੁਲਾਉਣ ਦਾ ਅਧਿਕਾਰ ਹੈ?