ਡਾ. ਇਮੈਨੁਅਲ ਨਾਹਰ ਬਣੇ ਪੰਜਾਬ ਕਾਂਗਰਸ ਘੱਟ ਗਿਣਤੀ ਵਿਭਾਗ ਦੇ ਨਵੇਂ ਸੂਬਾ ਚੇਅਰਮੈਨ, ਹਾਈਕਮਾਂਡ ਨੇ ਦਿੱਤੀ ਹਰੀ ਝੰਡੀ
ਪੰਜਾਬ ਕਾਂਗਰਸ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਕਾਂਗਰਸ ਹਾਈਕਮਾਂਡ ਨੇ ਡਾ. ਇਮੈਨੁਅਲ ਨਾਹਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿਭਾਗ ਦਾ ਨਵਾਂ ਸੂਬਾ ਚੇਅਰਮੈਨ ਨਿਯੁਕਤ ਕੀਤਾ ਹੈ। ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇ. ਵੀ. ਵੈਣੂਗੋਪਾਲ (ਐਮ.ਪੀ.) ਵੱਲੋਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਨੋਟਿਸ ਅਨੁਸਾਰ, ਮਾਨਯੋਗ ਕਾਂਗਰਸ ਪ੍ਰਧਾਨ ਨੇ ਡਾ. ਇਮੈਨੁਅਲ ਨਾਹਰ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ। ਰਾਜਨੀਤਿਕ ਮਾਹਰਾਂ ਦਾ ਮੰਨਣਾ ਹੈ ਕਿ ਡਾ. ਨਾਹਰ ਦੀ ਇਸ ਅਹਿਮ ਅਹੁਦੇ 'ਤੇ ਨਿਯੁਕ
Publish Date: Thu, 02 Jul 2026 03:34 PM (IST)
Updated Date: Thu, 02 Jul 2026 03:38 PM (IST)
ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ, ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਕਾਂਗਰਸ ਹਾਈਕਮਾਂਡ ਨੇ ਡਾ. ਇਮੈਨੁਅਲ ਨਾਹਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿਭਾਗ ਦਾ ਨਵਾਂ ਸੂਬਾ ਚੇਅਰਮੈਨ ਨਿਯੁਕਤ ਕੀਤਾ ਹੈ।
ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇ. ਵੀ. ਵੈਣੂਗੋਪਾਲ (ਐਮ.ਪੀ.) ਵੱਲੋਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਨੋਟਿਸ ਅਨੁਸਾਰ, ਮਾਨਯੋਗ ਕਾਂਗਰਸ ਪ੍ਰਧਾਨ ਨੇ ਡਾ. ਇਮੈਨੁਅਲ ਨਾਹਰ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ। ਰਾਜਨੀਤਿਕ ਮਾਹਰਾਂ ਦਾ ਮੰਨਣਾ ਹੈ ਕਿ ਡਾ. ਨਾਹਰ ਦੀ ਇਸ ਅਹਿਮ ਅਹੁਦੇ 'ਤੇ ਨਿਯੁਕਤੀ ਨਾਲ ਪੰਜਾਬ 'ਚ ਘੱਟ ਗਿਣਤੀ ਭਾਈਚਾਰੇ ਅੰਦਰ ਕਾਂਗਰਸ ਪਾਰਟੀ ਦਾ ਅਧਾਰ ਹੋਰ ਮਜ਼ਬੂਤ ਹੋਵੇਗਾ।