ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਡਾ. ਅੰਦੇਸ਼ ਕੰਗ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਵਜੋਂ ਅਹੁੱਦਾ ਸੰਭਾਲ ਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਿਚ ਕੀਤੇ ਗਏ ਪ੍ਰਸਾਸ਼ਨਿਕ ਫੇਰਬਦਲ ਤਹਿਤ ਤਿੰਨ ਡਾਇਰੈਕਟਰਾਂ ਦੇ ਅਹੁਦਿਆਂ ਵਿਚ ਬਦਲੀਆਂ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੇ ਤਰਜ਼ਮਾਨ ਨੇ ਦੱਸਿਆ ਕਿ ਡਾ. ਓਮ ਪ੍ਰਕਾਸ਼ ਗੋਜਰਾ ਨੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਅਤੇ ਡਾ. ਗੁਰਿੰਦਰਬੀਰ ਸਿੰਘ ਨੇ ਡਾਇਰੈਕਟਰ ਸਿਹਤ ਸੇਵਾਵਾਂ (ਈਐਸਆਈ) ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਮੁੱਖ ਦਫਤਰ ਦੇ ਸਮੂਹ ਸਟਾਫ ਨੇ ਨਵ-ਨਿਯੁਕਤ ਡਾਇਰੈਕਟਰਾਂ ਦਾ ਸਵਾਗਤ ਕੀਤਾ।

Posted By: Jatinder Singh