- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਪਦਮ ਸ੍ਰੀ ਨੂੰ ਕਨਫੈਡਰੇਸ਼ਨ ਆਫ ਇੰਡਿਅਨ ਇੰਡਸਟਰੀ (ਸੀਆਈਆਈ) ਦੀ ਵੱਕਾਰੀ ਇੰਟਰਨੈਸ਼ਨਲ ਕੌਂਸਲ ਦਾ ਸਹਿ-ਚੇਅਰਮੈਨ (Co-Chair) ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇੰਡੀਆ-ਗਲਫ ਕੌਂਸਲ ਅਤੇ ਅਫਰੀਕਾ ਕੌਂਸਲ ਦਾ ਵੀ ਸਹਿ-ਚੇਅਰਮੈਨ ਬਣਾਇਆ ਗਿਆ ਹੈ।

ਪੰਜਾਬੀ ਜਾਗਰਣ ਟੀਮ, ਨਵੀਂ ਦਿੱਲੀ : ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ, ਪਦਮ ਸ੍ਰੀ ਨੂੰ ਕਨਫੈਡਰੇਸ਼ਨ ਆਫ ਇੰਡਿਅਨ ਇੰਡਸਟਰੀ (ਸੀਆਈਆਈ) ਦੀ ਵੱਕਾਰੀ ਇੰਟਰਨੈਸ਼ਨਲ ਕੌਂਸਲ ਦਾ ਸਹਿ-ਚੇਅਰਮੈਨ (Co-Chair) ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਇੰਡੀਆ-ਗਲਫ ਕੌਂਸਲ ਅਤੇ ਅਫਰੀਕਾ ਕੌਂਸਲ ਦਾ ਵੀ ਸਹਿ-ਚੇਅਰਮੈਨ ਬਣਾਇਆ ਗਿਆ ਹੈ।
ਵਰਤਮਾਨ ਵਿੱਚ ਡਾ. ਸਾਹਨੀ ਬ੍ਰਿਕਸ ਬਿਜ਼ਨਸ ਕੌਂਸਲ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਰਹੇ ਹਨ। ਭਾਰਤ 10 ਤੋਂ 12 ਸਤੰਬਰ 2026 ਤੱਕ ਨਵੀਂ ਦਿੱਲੀ ਵਿੱਚ ਹੋਣ ਵਾਲੀ ਬ੍ਰਿਕਸ ਬਿਜ਼ਨਸ ਕੌਂਸਲ ਦੀ ਬੈਠਕ ਦੀ ਮੇਜ਼ਬਾਨੀ ਕਰੇਗਾ।
ਆਪਣੀ ਨਿਯੁਕਤੀ 'ਤੇ ਖੁਸ਼ੀ ਅਤੇ ਧੰਨਵਾਦ ਪ੍ਰਗਟ ਕਰਦਿਆਂ ਡਾ. ਸਾਹਨੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਮਾਣ ਅਤੇ ਸਨਮਾਨ ਦੀ ਗੱਲ ਹੈ। ਉਨ੍ਹਾਂ ਨੇ ਸੀਆਈਆਈ ਅਤੇ ਕੇਂਦਰੀ ਵਪਾਰ ਅਤੇ ਉਦਯੋਗ ਮੰਤਰਾਲੇ ਦਾ ਉਨ੍ਹਾਂ 'ਤੇ ਭਰੋਸਾ ਜਤਾਉਣ ਲਈ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਭਾਰਤ ਦੇ ਵਿਸ਼ਵ ਪੱਧਰੀ ਆਰਥਿਕ ਅਤੇ ਵਪਾਰਕ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।
ਡਾ. ਸਾਹਨੀ ਕੋਲ ਕੂਟਨੀਤੀ, ਅੰਤਰਰਾਸ਼ਟਰੀ ਵਪਾਰ ਅਤੇ ਉਦਯੋਗ ਜਗਤ ਦਾ ਵਿਸ਼ਾਲ ਅਨੁਭਵ ਹੈ। ਉਹ ਪਹਿਲਾਂ ਦੱਖਣੀ ਅਫਰੀਕਾ ਦੇ ਭਾਰਤ ਵਿੱਚ ਆਨਰੇਰੀ ਕੌਂਸਲ ਜਨਰਲ ਰਹਿ ਚੁੱਕੇ ਹਨ ਅਤੇ ਪ੍ਰਧਾਨ ਮੰਤਰੀ ਦੀ ਇੰਡੀਆ-ਅਫਰੀਕਾ ਕੌਂਸਲ ਦੇ ਮੈਂਬਰ ਵਜੋਂ ਵੀ ਅਹਿਮ ਯੋਗਦਾਨ ਦੇ ਚੁੱਕੇ ਹਨ।
ਇਸ ਤੋਂ ਇਲਾਵਾ, ਸੰਯੁਕਤ ਅਰਬ ਅਮੀਰਾਤ (ਯੂਏਈ), ਮਿਸਰ, ਜਾਰਡਨ ਅਤੇ ਖਾੜੀ ਖੇਤਰ ਦੇ ਦੇਸ਼ਾਂ ਨਾਲ ਉਨ੍ਹਾਂ ਦਾ ਡੂੰਘਾ ਤਜਰਬਾ ਅਤੇ ਮਜ਼ਬੂਤ ਸੰਪਰਕ ਭਾਰਤ ਦੇ ਆਰਥਿਕ, ਵਪਾਰਕ ਅਤੇ ਰਣਨੀਤਿਕ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੀ ਇਹ ਨਿਯੁਕਤੀ ਭਾਰਤ ਦੇ ਉਦਯੋਗ ਜਗਤ ਦੀ ਵਿਸ਼ਵ ਪੱਧਰੀ ਪਹੁੰਚ ਨੂੰ ਹੋਰ ਵਿਸਤਾਰ ਦੇਣ ਅਤੇ ਉਭਰਦੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਨਵੇਂ ਮੌਕਿਆਂ ਦੇ ਸਿਰਜਣ ਵੱਲ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।