- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਚੋਣ ਅਫਸਰ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਹੋਈ ਤੇ ਉਨ੍ਹਾਂ ਨੂੰ ਡਰਾਫਟ ਵੋਟਰ ਸੂਚੀ ਸੌਂਪੀ ਗਈ। ਇਸ ਦੌਰਾਨ ਨੁਮਾਇੰਦਿਆਂ ਨੂੰ ਨਿਰਧਾਰਤ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ’ਚ ਨਾਮ ਸ਼ਾਮਲ ਕਰਨ ਲਈ ਫਾਰਮ-6, ਐੱਨ.ਆਰ.ਆਈ. ਵੋਟਰਾਂ ਨੂੰ ਸ਼ਾਮਲ ਕਰਨ ਲਈ ਫਾਰਮ 6ਏ, ਨਾਮ ਕਟਵਾਉਣ ਲਈ ਫਾਰਮ 7 ਤੇ ਐਂਟਰੀਆਂ ’ਚ ਸੋਧ ਜਾਂ ਸ਼ਿਫਟਿੰਗ ਲਈ ਫਾਰਮ 8 ਸ਼ਾਮਲ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਚੋਣ ਦਫ਼ਤਰ ਪੰਜਾਬ ਨੇ ਚੋਣ ਕਮਿਸ਼ਨ ਵੱਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਤਹਿਤ 117 ਵਿਧਾਨ ਸਭਾ ਹਲਕਿਆਂ ਲਈ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ। ਡਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਨਾਲ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ, ਜਿਸ ਤਹਿਤ ਦਾਅਵੇ ਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 13 ਅਗਸਤ ਤੋਂ 12 ਸਤੰਬਰ ਤੱਕ ਹੋਵੇਗੀ ਅਤੇ ਨੋਟਿਸ ਪੜਾਅ-ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ।
ਮੁੱਖ ਚੋਣ ਅਫਸਰ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਹੋਈ ਤੇ ਉਨ੍ਹਾਂ ਨੂੰ ਡਰਾਫਟ ਵੋਟਰ ਸੂਚੀ ਸੌਂਪੀ ਗਈ। ਇਸ ਦੌਰਾਨ ਨੁਮਾਇੰਦਿਆਂ ਨੂੰ ਨਿਰਧਾਰਤ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ’ਚ ਨਾਮ ਸ਼ਾਮਲ ਕਰਨ ਲਈ ਫਾਰਮ-6, ਐੱਨ.ਆਰ.ਆਈ. ਵੋਟਰਾਂ ਨੂੰ ਸ਼ਾਮਲ ਕਰਨ ਲਈ ਫਾਰਮ 6ਏ, ਨਾਮ ਕਟਵਾਉਣ ਲਈ ਫਾਰਮ 7 ਤੇ ਐਂਟਰੀਆਂ ’ਚ ਸੋਧ ਜਾਂ ਸ਼ਿਫਟਿੰਗ ਲਈ ਫਾਰਮ 8 ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ 1 ਅਕਤੂਬਰ ਦੀ ਯੋਗਤਾ ਮਿਤੀ ਵਾਲੇ ਨੌਜਵਾਨ ਨਾਮਾਂਕਣ ਲਈ ਯੋਗ ਹਨ। ਇਸ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਗਰਿਕ ਸੇਵਾ ਪੋਰਟਲ ਤੇ ‘ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐੱਲ.ਓ.’ ਸਹੂਲਤ ਸਮੇਤ ਵੱਖ-ਵੱਖ ਪਲੇਟਫਾਰਮਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ 16 ਅਗਸਤ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ ਇਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਜੋ ਵੋਟਰਾਂ ਨੂੰ ਉਨ੍ਹਾਂ ਦੇ ਵੇਰਵਿਆਂ ਦੀ ਜਾਂਚ ਕਰਨ ’ਚ ਸਹਾਇਤਾ ਕੀਤੀ ਜਾ ਸਕੇ। ਡਰਾਫਟ ਸੂਚੀ ਵਿਚਲੇ ਵੇਰਵਿਆਂ ਦੀ ਜਾਂਚ ਕਰਨ ਤੇ ਵੋਟਰਾਂ ਨੂੰ ਸਾਰੀਆਂ ਚੋਣ ਸੇਵਾਵਾਂ ’ਚ ਸਹਾਇਤਾ ਕਰਨ ਲਈ ਬੀ.ਐੱਲ.ਓ. ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਰਹਿਣਗੇ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਨੂੰ ਪ੍ਰਦਰਸ਼ਿਤ ਕਰਨ ਲਈ ਸੂਬੇ ਭਰ ਦੇ ਡੀ.ਈ.ਓ. ਤੇ ਈ.ਆਰ.ਓ. ਦਫ਼ਤਰਾਂ ’ਚ ਹੈਲਪ ਡੈਸਕ ਸਥਾਪਤ ਕੀਤਾ ਜਾਵੇਗਾ। ਇਸ ਸਬੰਧੀ ਕਿਸੇ ਵੀ ਸਹਾਇਤਾ ਲਈ ਨਾਗਰਿਕ ਵੋਟਰ ਹੈਲਪਲਾਈਨ ਨੰਬਰ 1950 'ਤੇ ਸੰਪਰਕ ਕਰ ਸਕਦੇ ਹਨ ਜਾਂ ਈ.ਸੀ.ਆਈ.ਐੱਨ.ਈ.ਟੀ. ਮੋਬਾਈਲ ਐਪਲੀਕੇਸ਼ਨ 'ਤੇ ਉਪਲਬਧ ‘ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.’ ਸਹੂਲਤ ਦਾ ਲਾਭ ਉਠਾ ਸਕਦੇ ਹਨ।