- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੁਲਾਈ 2027 ਟਰਮ ਲਈ ਲਿਖਤੀ ਦਾਖ਼ਲਾ ਪ੍ਰੀਖਿਆ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਵੱਲੋਂ 6 ਦਸੰਬਰ ਨੂੰ ਲਈ ਜਾਵੇਗੀ। ਇਸ ਪ੍ਰੀਖਿਆ ਲਈ ਉਹ ਉਮੀਦਵਾਰ ਯੋਗ ਹਨ, ਜਿਨ੍ਹਾਂ ਦਾ ਜਨਮ 2 ਜੁਲਾਈ 2013 ਤੋਂ 1 ਜਨਵਰੀ, 2015 ਦਰਮਿਆਨ ਹੋਇਆ ਹੋਵੇ ਅਤੇ ਉਹ ਕਿਸੇ ਮਾਨਤਾ ਪ੍ਰਾਪਤ ਸਕੂਲ ਵਿਚ ਸੱਤਵੀਂ ਜਮਾਤ ਵਿੱਚ ਪੜ੍ਹਦੇ ਹੋਣ ਜਾਂ ਸੱਤਵੀਂ ਜਮਾਤ ਪਾਸ ਕਰ ਚੁੱਕੇ ਹੋਣ। ਚੁਣੇ ਗਏ ਉਮੀਦਵਾਰਾਂ ਨੂੰ ਅੱਠਵੀਂ ਜਮਾਤ ਵਿਚ ਦਾਖ਼ਲਾ ਦਿੱਤਾ ਜਾਵੇਗਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰਆਈਐੱਮਸੀ) ਦੇਹਰਾਦੂਨ ਵਿਖੇ ਜੁਲਾਈ 2027 ਟਰਮ ਵਿਚ ਦਾਖ਼ਲੇ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੁਲਾਈ 2027 ਟਰਮ ਲਈ ਲਿਖਤੀ ਦਾਖ਼ਲਾ ਪ੍ਰੀਖਿਆ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਵੱਲੋਂ 6 ਦਸੰਬਰ ਨੂੰ ਲਈ ਜਾਵੇਗੀ। ਇਸ ਪ੍ਰੀਖਿਆ ਲਈ ਉਹ ਉਮੀਦਵਾਰ ਯੋਗ ਹਨ, ਜਿਨ੍ਹਾਂ ਦਾ ਜਨਮ 2 ਜੁਲਾਈ 2013 ਤੋਂ 1 ਜਨਵਰੀ, 2015 ਦਰਮਿਆਨ ਹੋਇਆ ਹੋਵੇ ਅਤੇ ਉਹ ਕਿਸੇ ਮਾਨਤਾ ਪ੍ਰਾਪਤ ਸਕੂਲ ਵਿਚ ਸੱਤਵੀਂ ਜਮਾਤ ਵਿੱਚ ਪੜ੍ਹਦੇ ਹੋਣ ਜਾਂ ਸੱਤਵੀਂ ਜਮਾਤ ਪਾਸ ਕਰ ਚੁੱਕੇ ਹੋਣ। ਚੁਣੇ ਗਏ ਉਮੀਦਵਾਰਾਂ ਨੂੰ ਅੱਠਵੀਂ ਜਮਾਤ ਵਿਚ ਦਾਖ਼ਲਾ ਦਿੱਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਲਿਖਤੀ ਪ੍ਰੀਖਿਆ ਵਿੱਚ ਤਿੰਨ ਪੇਪਰ- ਅੰਗਰੇਜ਼ੀ, ਗਣਿਤ ਤੇ ਜਨਰਲ ਨਾਲੇਜ ਸ਼ਾਮਲ ਹੋਣਗੇ। ਜ਼ੁਬਾਨੀ ਪ੍ਰੀਖਿਆ/ਇੰਟਰਵਿਊ ਸਿਰਫ਼ ਉਹਨਾਂ ਉਮੀਦਵਾਰਾਂ ਦੀ ਲਈ ਜਾਵੇਗੀ ਜੋ ਲਿਖਤੀ ਪ੍ਰੀਖਿਆ ਪਾਸ ਕਰਨਗੇ, ਜਿਸ ਦੀ ਤਰੀਕ ਬਾਰੇ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।