ਗਾਂਜੇ ਸਮੇਤ ਨਸ਼ਾ ਤਸਕਰ ਕਾਬੂ
ਗਾਂਜੇ ਸਮੇਤ ਨਸ਼ਾ ਤਸਕਰ ਕਾਬੂ
Publish Date: Tue, 14 Apr 2026 06:14 PM (IST)
Updated Date: Wed, 15 Apr 2026 04:09 AM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਮੁਬਾਰਕਪੁਰ ਪੁਲਿਸ ਨੇ ਨਾਕਾਬੰਦੀ ਕਰਕੇ ਇਕ ਵਿਅਕਤੀ ਨੂੰ ਗਾਂਜੇ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਾਥੀ ਕਰਮਚਾਰੀਆਂ ਨਾਲ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਰੈਸਟ ਹਾਊਸ ਮੁਬਾਰਕਪੁਰ ਨੇੜੇ ਸਪੈਸ਼ਲ ਨਾਕਾਬੰਦੀ ਮੌਜੂਦ ਸੀ ਤਾਂ ਇਕ ਵਿਅਕਤੀ ਢਕੌਲੀ ਸਾਈਡ ਤੋਂ ਪੈਦਲ ਆਉਂਦਾ ਦਿਖਾਈ ਦਿੱਤੀ, ਜਿਸਨੇ ਆਪਣੇ ਹੱਥ ਵਿਚ ਇਕ ਮੋਮੀ ਲਿਫ਼ਾਫ਼ਾ ਫੜ੍ਹਿਆ ਹੋਇਆ ਸੀ, ਜੋ ਅੱਗੇ ਖੜ੍ਹੀ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ, ਜਿਸ ਦੀ ਪਛਾਣ ਪ੍ਰਮੋਦ ਉਰਫ਼ ਬਿੱਲਾ ਪੁੱਤਰ ਨੇਮ ਚੰਦ ਵਾਸੀ ਮੁਰਾਦਾਬਾਦ ਯੂਪੀ ਹਾਲ ਵਾਸੀ ਕ੍ਰਿਸ਼ਨਾ ਸਰਵਿਸ ਸਟੇਸ਼ਨ ਪਿੰਡ ਸੁੰਡਰਾ, ਡੇਰਾਬੱਸੀ ਦੇ ਰੂਪ ਵਿਚ ਹੋਈ ਹੈ, ਜਿਸ ਪਾਸੋਂ 56 ਗ੍ਰਾਮ ਗਾਂਜਾ ਬਰਾਮਦ ਹੋਇਆ। ਪੁਲਿਸ ਨੇ ਉਕਤ ਨਸ਼ਾ ਤਸਕਰ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।