- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਵਿੱਚ ਹੋ ਰਹੀ ਦੇਰੀ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਪੁਲਿਸ ਭਰਤੀ ਅਤੇ ਉਪਲਬਧ ਜਨ-ਸ਼ਕਤੀ ਦੀ ਉੱਚ ਪੱਧਰੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਜਦਕਿ ਪੁਲਿਸ ਮੁਲਾਜ਼ਮਾਂ ਦੀ ਘਾਟ ਕਾਰਨ ਸਰਕਾਰੀ ਗਵਾਹ ਸਮੇਂ ਸਿਰ ਅਦਾਲਤਾਂ ਵਿੱਚ ਪੇਸ਼ ਨਹੀਂ ਹੋ ਰਹੇ, ਜਿਸ ਨਾਲ ਕੇਸਾਂ ਦੀ ਸੁਣਵਾਈ ਪ੍ਰਭਾਵਿਤ ਹੋ ਰਹੀ ਹੈ।

ਦਇਆਨੰਦ ਸ਼ਰਮਾ, ਪੰਜਾਬੀ ਜਾਗਰਣ, ਚੰਡੀਗੜ੍ਹ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਵਿੱਚ ਹੋ ਰਹੀ ਦੇਰੀ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਪੁਲਿਸ ਭਰਤੀ ਅਤੇ ਉਪਲਬਧ ਜਨ-ਸ਼ਕਤੀ ਦੀ ਉੱਚ ਪੱਧਰੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਮਾਮਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਜਦਕਿ ਪੁਲਿਸ ਮੁਲਾਜ਼ਮਾਂ ਦੀ ਘਾਟ ਕਾਰਨ ਸਰਕਾਰੀ ਗਵਾਹ ਸਮੇਂ ਸਿਰ ਅਦਾਲਤਾਂ ਵਿੱਚ ਪੇਸ਼ ਨਹੀਂ ਹੋ ਰਹੇ, ਜਿਸ ਨਾਲ ਕੇਸਾਂ ਦੀ ਸੁਣਵਾਈ ਪ੍ਰਭਾਵਿਤ ਹੋ ਰਹੀ ਹੈ।
ਜਸਟਿਸ ਸੰਜੇ ਵਸ਼ਿਸ਼ਠ ਨੇ ਇਹ ਟਿੱਪਣੀਆਂ ਇੱਕ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਕੀਤੀਆਂ। ਪੰਜਾਬ ਸਰਕਾਰ ਵੱਲੋਂ ਦਾਖ਼ਲ ਹਲਫ਼ਨਾਮੇ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਅੰਕੜਿਆਂ ਦੇ ਆਧਾਰ ’ਤੇ ਅਦਾਲਤ ਨੇ ਕਿਹਾ ਕਿ ਮੂਲ ਸਮੱਸਿਆ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਮੀ ਹੈ।