ਮੁਹਾਲੀ ਪਹੁੰਚਣਗੀਆਂ ਰਾਜਸਥਾਨ, ਹਰਿਆਣਾ ਤੇ ਦਿੱਲੀ ਤੋਂ ਤਿਆਰ ਕੀਤੀਆਂ ਝਾਕੀਆਂ ਸੈਕਟਰ-79 ਵਿਚ ਮਨਾਇਆ ਜਾਵੇਗਾ ਦੁਸ਼ਹਿਰਾ ਮੇਲਾ
Publish Date: Sat, 17 Oct 2026 06:17 PM (IST)
Updated Date: Sat, 17 Oct 2026 06:18 PM (IST)
-ਸੈਕਟਰ-79 ਵਿਚ ਮਨਾਇਆ ਜਾਵੇਗਾ ਦੁਸਹਿਰਾ ਮੇਲਾ, ਵਿਧਾਇਕ ਕੁਲਵੰਤ ਸਿੰਘ ਹੋਣਗੇ ਮੁੱਖ ਮਹਿਮਾਨ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਕਲਾ, ਸੱਭਿਆਚਾਰਕ ਅਤੇ ਵੈੱਲਫੇਅਰ ਕਲੱਬ (ਰਜਿ.) ਮੁਹਾਲੀ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਦੀ ਸਰਪ੍ਰਸਤੀ ਹੇਠ ਤੀਜਾ ਦੁਸ਼ਹਿਰਾ ਮੇਲਾ 20 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ। ਸੈਕਟਰ-79 ਸਥਿਤ ਦੁਸਹਿਰਾ ਮੇਲੇ ਵਾਲੀ ਥਾਂ ’ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਪ੍ਰਧਾਨ ਕੁਲਦੀਪ ਸਿੰਘ ਸਮਾਣਾ ਅਤੇ ਜਰਨਲ ਸਕੱਤਰ ਫੂਲਰਾਜ ਸਿੰਘ ਨੇ ਦੱਸਿਆ ਕਿ ਦੁਸਹਿਰਾ ਨੂੰ ਲੈ ਕੇ ਤਿਆਰਿਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਵਲੰਟੀਅਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਵਿਧਾਇਕ ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਜਦੋਂਕਿ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵਿਸ਼ੇਸ਼ ਮਹਿਮਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮੇਅਰ ਸਰਬਜੀਤ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵੀ ਹਾਜ਼ਰੀ ਭਰਨਗੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਫੂਲਰਾਜ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਮੌਕੇ ਆਤਿਸ਼ਬਾਜ਼ੀ ਨਾਲ ਵਾਤਾਵਰਨ ਗੰਧਲਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੁਸਹਿਰਾ ਮੇਲੇ ਦੌਰਾਨ ਰਾਜਸਥਾਨ, ਹਰਿਆਣਾ ਅਤੇ ਦਿੱਲੀ ਦੇ ਪ੍ਰੋਫੈਸ਼ਨਲ ਕਲਾਕਾਰਾਂ ਵੱਲੋਂ ਤਿਆਰ ਕੀਤੀਆਂ ਗਈਆਂ ਝਾਕੀਆਂ ਮੰਗਵਾਈਆਂ ਜਾ ਰਹੀਆਂ ਹਨ। ਫੂਲਰਾਜ ਸਿੰਘ ਨੇ ਦੱਸਿਆ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਜਾਬ ਸਰਕਾਰ ਦੀ ਤਰਫ਼ੋਂ ਦੁਸਹਿਰਾ ਮਨਾਉਣ ਲਈ ਸ਼ਹਿਰ ਵਿਚ ਢੁਕਵੀਂ ਨਿਰਧਾਰਿਤ ਕੀਤੀ ਜਾਵੇ, ਜਦੋਂਕਿ ਇਸ ਤੋਂ ਪਹਿਲਾਂ ਕਿਸੇ ਰਵਾਇਤੀ ਪਾਰਟੀ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਮੁਹਾਲੀ ਵਿਚ ਦੁਸਹਿਰਾ ਮਨਾਉਣ ਲਈ ਜ਼ਮੀਨ ਅਲਾਟ ਕੀਤੀ ਜਾਵੇਗੀ। ਇਸ ਮੌਕੇ ਕਲੱਬ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਚੌਹਾਨ ਨੇ ਅਗਾਊਂ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਦਮਨਜੀਤ ਸਿੰਘ ਔਜਲਾ, ਹਰਪਾਲ ਸਿੰਘ ਬਰਾੜ, ਅਮਰਜੀਤ ਸਿੰਘ ਸਿੱਧੂ, ਨਿਹਾਲ ਸਿੰਘ ਵਿਰਕ, ਗੁਰਮੀਤ ਸਿੰਘ ਸੈਣੀ ਵੀ ਹਾਜ਼ਰ ਸਨ।