v> ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 9ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੂੰ ਨਵੇਂ ਕਿੱਤਾ ਮੁਖੀ ਕੋਰਸਾਂ ਸਬੰਧੀ ਜਾਣਕਾਰੀ ਦੇਣ ਅਤੇ ਉਨ੍ਹਾਂ ਨੂੰ ਸਹੀ ਰਾਹ ਦੀ ਚੋਣ ਕਰਵਾਉਣ ਲਈ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਚੁਣੇ ਗਏ ਸਕੂਲ ਕਾਊਂਸਲਰਾਂ ਨੂੰ ਆਨਲਾਈਨ ਟ੍ਰੇਨਿੰਗ ਦੇਣ ਲਈ ਸਮਾਂ ਸੂਚੀ ਜਾਰੀ ਕਰ ਦਿੱਤੀ ਹੈ।

ਇਹ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲਾਂ ਦੇ ਚੁਣੇ ਹੋਏ ਕਾਊਂਸਲਰਾਂ ਨੂੰ ਇਹ ਸਿਖਲਾਈ ਗਾਈਡੈਂਸ ਐਂਡ ਕੌਂਸਲਿੰਗ ਪ੍ਰੋਗਰਾਮ ਅਧੀਨ ਦਿੱਤੀ ਜਾਣੀ ਹੈ। ਡਾਇਰੈਕਟਰ ਐਸ.ਸੀ.ਈ.ਆਰ.ਟੀ. ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਇਹ ਸਿਖਲਾਈ ਸਵੇਰੇ 10 ਵਜੇ ਤੋਂ ਦੁਪਹਿਰ ਇਕ ਵਜੇ ਤਕ ਆਨਲਾਈਨ ਦਿੱਤੀ ਜਾਵੇਗੀ। ਇਸ ਸਿਖਲਾਈ ਲਈ ਹਰ ਜ਼ਿਲ੍ਹੇ ਲਈ ਵੱਖਰੀ- ਵੱਖਰੀ ਤਰੀਕ ਨਿਰਧਾਰਤ ਕੀਤੀ ਗਈ ਹੈ।

ਬੁਲਾਰੇ ਅਨੁਸਾਰ 11 ਜਨਵਰੀ ਤੋਂ 15 ਫਰਵਰੀ ਤੱਕ ਚੱਲਣ ਵਾਲੀ ਇਹ ਟ੍ਰੇਨਿੰਗ ਹਰ ਜ਼ਿਲ੍ਹੇ ਦੇ ਚੁਣੇ ਹੋਏ 150 ਕਾਊਂਸਲਰਾਂ ਨੂੰ ਦਿੱਤੀ ਜਾਵੇਗੀ ਅਤੇ ਇਹ ਸਿਖਲਾਈ ਇਕ ਦਿਨ ਦੀ ਹੋਵੇਗੀ।

Posted By: Tejinder Thind