ਚੰਡੀਗੜ੍ਹ : ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਨੇ 22 ਜੂਨ ਤੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਮੂਹਰੇ ਪੱਕਾ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਸੁੱਖਵਿੰਦਰ ਢਿੱਲਵਾਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਵਿਭਾਗ ਦਾ ਮੰਤਰੀ ਬਦਲ ਦਿੱਤਾ ਹੈ, ਪ੍ਰੰਤੂ ਸਿੱਖਿਆ ਖੇਤਰ ਦੀਆਂ ਸਮੱਸਿਆਵਾਂ ਦਾ ਹੱਲ ਉਦੋਂ ਤਕ ਨਹੀਂ ਹੁੰਦਾ ਜਦੋਂ ਤੱਕ ਬੁਨਿਆਦੀ ਢਾਂਚਾ ਪੂਰਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਦੇ ਸਰਕਾਰੀ ਸਕੂਲ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਹਨ ਅਤੇ ਸਰਕਾਰੀ ਸਕੂਲਾਂ 'ਚ ਅਧਿਆਪਕਾ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ, ਦੂਜੇ ਪਾਸੇ 50,000 ਬੀਐੱਡ ਟੀਈਟੀ ਪਾਸ ਅਧਿਆਪਕ ਰੁਜ਼ਗਾਰ ਲਈ ਸੰਘਰਸ਼ ਦੇ ਰਾਹ ਹਨ।

Posted By: Amita Verma