- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਯਤਨ ਜਾਰੀ: ਬਲਜੀਤ ਕੌਰ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਵਿਚ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਵੱਲੋਂ ਬੂਥ ਪੱਧਰ ’ਤੇ ਸੰਗਠਨ ਨੂੰ ਸਰਗਰਮ ਕਰਨ ਅਤੇ ਵਰਕਰਾਂ ਨਾਲ ਸਿੱਧਾ ਤਾਲਮੇਲ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਕਾਂਗਰਸ ਵੱਲੋਂ ਪਹਿਲਾਂ ਚਲਾਈ ਗਈ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਵੀ ਇਸੇ ਸੰਗਠਨਾਤਮਕ ਤਿਆਰੀ ਦਾ ਹਿੱਸਾ ਹੈ। ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਮਾਮਲਿਆਂ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਵੱਲੋਂ ਜ਼ਿਲ੍ਹਾ ਪ੍ਰਧਾਨਾਂ, ਯੂਥ ਕਾਂਗਰਸ ਅਤੇ ਹੋਰ ਸੰਗਠਨਾਤਮਕ ਅਹੁਦੇਦਾਰਾਂ ਨਾਲ ਸੰਪਰਕ ਕਰਕੇ ਪਾਰਟੀ ਦੀ ਦੂਜੀ ਕਤਾਰ ਦੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਸਲ ਤਾਕਤ ਉਸ ਦਾ ਵਰਕਰ ਹੈ। ਪਿੰਡ, ਵਾਰਡ ਅਤੇ ਬੂਥ ਪੱਧਰ ’ਤੇ ਜਦੋਂ ਵਰਕਰ ਇਕਜੁੱਟ ਹੋ ਕੇ ਲੋਕਾਂ ਦੇ ਮੁੱਦੇ ਉਠਾਉਂਦੇ ਹਨ ਤਾਂ ਸੰਗਠਨ ਆਪਣੇ ਆਪ ਮਜ਼ਬੂਤ ਹੁੰਦਾ ਹੈ।