ਜੈ ਸਿੰਘ ਛਿੱਬਰ, ਚੰਡੀਗਡ਼੍ਹ : ਆਮ ਆਦਮੀ ਪਾਰਟੀ ਦੇ ਕੋਆਡੀਨੇਟਰ ਰਾਘਵ ਚੱਢਾ ਨੇ ਪ੍ਰੈਸ ਕਾਨਫਰੰਸ ਦੌਰਾਨ ਚੋਣ ਕਮਿਸ਼ਨ ਪੰਜਾਬ ’ਤੇ ਸਵਾਲ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਤਿੰਨ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਚੋਣ ਕਮਿਸ਼ਨ ਆਫ ਇੰਡੀਆ ਨਿਯਮਾਂ ਨੂੰ ਛਿੱਕੇ ਟੰਗ ਕੇ ਇਕ ਪਾਰਟੀ ਨੂੰ ਰਜਿਸਟਰਡ ਕਰਨਾ ਚਾਹੁੰਦਾ ਹੈ ਤੇ ਚੋਣ ਨਿਸ਼ਾਨ ਅਲਾਟ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੋਡ ਆਫ ਕੰਡਕਟ ਲੱਗਣ ਤੋਂ ਬਾਅਦ ਚੋਣ ਕਮਿਸ਼ਨ ਆਫ ਇੰਡੀਆ ਅਜਿਹਾ ਕਰ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਜੋ ਆਮ ਆਦਮੀ ਪਾਰਟੀ ਨੇ ਸਾਂਝੀ ਕੀਤੀ ਸੀ ਨੂੰ ਚੋਣ ਕਮਿਸ਼ਨ ਆਫ ਇੰਡੀਆ ਨੇ ਉਸ ’ਤੇ ਮੋਹਰ ਲਾ ਦਿੱਤੀ ਹੈ।

ਉਨ੍ਹਾਂ ਚੋਣ ਕਮਿਸ਼ਨ ਆਫ ਇੰਡੀਆ ਵੱਲੋਂ ਜਾਰੀ ਸਰਕੂਲਰ ਦਿਖਾਉਂਦੇ ਹੋਏ ਕਿਹਾ ਕਿ ਕਮਿਸ਼ਨ ਕੁਝ ਲੋਕਾਂ ਨੂੰ ਖਾਸ ਤਵੱਜੋ ਦੇ ਰਿਹਾ ਹੈ।

ਦੇਖੋ ਵੀਡੀਓ

Posted By: Tejinder Thind