- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੂਬੇ ਭਰ ’ਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਗਊਸ਼ਾਲਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਵੇਲੇ 366 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਤੇ ਹੁਣ 152 ਹੋਰ ਗਊਸ਼ਾਲਾਵਾਂ ਨੂੰ ਵੀ ਇਸ ਸੁਵਿਧਾ ਦੇ ਘੇਰੇ ’ਚ ਲਿਆਂਦਾ ਜਾਵੇਗਾ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ ’ਚ ਇਕ ਅਹਿਮ ਫ਼ੈਸਲੇ ਤਹਿਤ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ। ਇਸ ਫ਼ੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਇਹ ਲਾਭ ਮਿਲਣ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋ ਜਾਵੇਗੀ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੂਬੇ ਭਰ ’ਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਗਊਸ਼ਾਲਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਵੇਲੇ 366 ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਤੇ ਹੁਣ 152 ਹੋਰ ਗਊਸ਼ਾਲਾਵਾਂ ਨੂੰ ਵੀ ਇਸ ਸੁਵਿਧਾ ਦੇ ਘੇਰੇ ’ਚ ਲਿਆਂਦਾ ਜਾਵੇਗਾ। ਇਹਨਾਂ ਸਾਰੀਆਂ ਗਊਸ਼ਾਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ ਮਿਲੇਗੀ। ਗਊਸ਼ਾਲਾਵਾਂ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਗਊ ਧਨ ਦੀ ਸਹੀ ਦੇਖਭਾਲ ਹੋ ਸਕੇ। ਪ੍ਰਬੰਧਕੀ ਕਮੇਟੀਆਂ ਗਊ ਮਾਤਾ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਸ਼ਲਾਘਾ ਦੀਆਂ ਹੱਕਦਾਰ ਹਨ ਅਤੇ ਗਊ ਸੇਵਾ ਹੀ ਸਭ ਤੋਂ ਵੱਡੀ ਪੂਜਾ ਹੈ। ਮਾਨ ਨੇ ਕਿਹਾ ਵੱਖ-ਵੱਖ ਗਊਸ਼ਾਲਾਵਾਂ ਗਊ ਧਨ ਦੀ ਬਹੁਤ ਵਧੀਆ ਢੰਗ ਨਾਲ ਦੇਖਭਾਲ ਅਤੇ ਸਾਂਭ-ਸੰਭਾਲ ਕਰ ਰਹੀਆਂ ਹਨ ਜੋ ਸੜਕਾਂ 'ਤੇ ਮਨੁੱਖੀ ਜਾਨਾਂ ਲਈ ਗੰਭੀਰ ਖਤਰਾ ਬਣ ਸਕਦੇ ਸਨ।