ਵਾਤਾਵਰਣ ਸੁਰੱਖਿਆ ਤੇ ਸਵੱਛਤਾ ਬਾਰੇ ਜਾਗਰੂਕਤਾ ਪੈਦਾ ਕਰਨ ’ਤੇ ਜ਼ੋਰ ਵਾਤਾਵਰਣ ਸੁਰੱਖਿਆ ਤੇ ਸਵੱਛਤਾ ਬਾਰੇ ਜਾਗਰੂਕਤਾ ਪੈਦਾ ਕਰਨ ’ਤੇ ਜ਼ੋਰ
Publish Date: Sat, 19 Sep 2026 06:46 PM (IST)
Updated Date: Sun, 20 Sep 2026 04:06 AM (IST)
ਫੋਟੋ ਕੈਪਸ਼ਨ : ਸਰਕਾਰੀ ਕਾਲਜ ’ਚ ਪੌਦੇ ਲਗਾਉਂਦੇ ਹੋਏ ਫੈਕਲਟੀਜ਼ ਅਤੇ ਈਕੋ ਕਲੱਬ ਦੇ ਮੈਂਬਰ। 22ਪੀ ਫੋਟੋ ਕੈਪਸ਼ਨ : ਜਾਗਰੂਕਤਾ ਦਾ ਹੋਕਾ ਦਿੰਦੇ ਹੋਏ ਫੈਕਲਟੀਜ਼ ਅਤੇ ਈਕੋ ਕਲੱਬ ਦੇ ਮੈਂਬਰ। 23ਪੀ * ‘ਸਿੰਗਲ ਯੂਜ਼ ਪਲਾਸਟਿਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੁਹਾਲੀ : ਇੱਥੋਂ ਦੇ ਸ਼ਹੀਦ ਮੇਜਰ ਹਰਵਿੰਦਰ ਪਾਲ ਸਿੰਘ (ਸ਼ੌਰਿਆ ਚੱਕਰ ਵਿਜੇਤਾ) ਸਰਕਾਰੀ ਕਾਲਜ ਫੇਜ਼-6 (ਮੁਹਾਲੀ) ਵਿਖੇ ਕਾਲਜ ਦੀ ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਦੀ ਅਗਵਾਈ ਹੇਠ ਈਕੋ ਕਲੱਬ ਵੱਲੋਂ ਐਨਐੱਸਐੱਸ ਦੇ ਸਹਿਯੋਗ ਨਾਲ ਵਾਤਾਵਰਣ ਦੀ ਸੁਰੱਖਿਆ, ਸਵੱਛਤਾ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਤਿੰਨ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਦੀ ਲੜੀ ਤਹਿਤ ‘ਸਿੰਗਲ ਯੂਜ਼ ਪਲਾਸਟਿਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾਲ ਵਾਤਾਵਰਣ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਇਸ ਦੇ ਬਦਲ ਵਜੋਂ ਵਾਤਾਵਰਣ ਪੱਖੀ ਵਿਕਲਪ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸੇ ਦੌਰਾਨ ਵਾਤਾਵਰਣ ਸੁਰੱਖਿਆ ਰੈਲੀ ਕੱਢੀ ਗਈ। ਵਿਦਿਆਰਥੀਆਂ ਨੇ ਵਾਤਾਵਰਣ ਦੀ ਸੰਭਾਲ, ਪਲਾਸਟਿਕ ਦੀ ਘੱਟ ਵਰਤੋਂ, ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਦਾ ਸੰਦੇਸ਼ ਦਿੱਤਾ। ਇਸ ਤੋਂ ਇਲਾਵਾ ਸਫ਼ਾਈ ਮੁਹਿੰਮ ਚਲਾਈ ਗਈ, ਜਿਸ ’ਚ ਵਿਦਿਆਰਥੀਆਂ ਨੇ ਕਾਲਜ ਕੈਂਪਸ ਅਤੇ ਇਸ ਦੇ ਆਸ-ਪਾਸ ਦੇ ਖੇਤਰ ਦੀ ਸਫ਼ਾਈ ਕੀਤੀ। ਇਸ ਮੁਹਿੰਮ ਰਾਹੀਂ ਵਿਦਿਆਰਥੀਆਂ ਨੇ ਸਵੱਛਤਾ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਗਤੀਵਿਧੀਆਂ ਦੌਰਾਨ ਐਨਐੱਸਐੱਸ ਕੋਆਰਡੀਨੇਟਰ ਪ੍ਰੋ. ਨੀਸ਼ਾ ਸਾਂਘਵਾਲ ਅਤੇ ਈਕੋ ਕਲੱਬ ਦੀ ਨੋਡਲ ਅਫ਼ਸਰ ਪ੍ਰੋ. ਸਰਬਜੀਤ ਕੌਰ ਦੀ ਅਗਵਾਈ ਹੇਠ ਪ੍ਰੋ. ਰੁਦਰੇਸ਼, ਪ੍ਰੋ. ਸ਼ਾਲੂ, ਪ੍ਰੋ. ਪੁਲਜਿੰਦਰ ਕੌਰ ਅਤੇ ਪ੍ਰੋ. ਅਸ਼ੀਸ਼ ਵਾਜਪਾਈ ਸਮੇਤ ਕਾਲਜ ਦੇ ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲਿਆ। ਪ੍ਰਿੰਸੀਪਲ ਜਸਪ੍ਰੀਤ ਕੌਰ ਬੈਂਸ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਲਈ ਸਮਾਜ ਦੇ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਿਰਫ਼ ਇਕ ਮੁਹਿੰਮ ਤੱਕ ਸੀਮਤ ਨਾ ਰਹਿ ਕੇ ਨਿਰੰਤਰ ਸਾਂਝੀ ਕੋਸ਼ਿਸ਼ ਬਣਨੀ ਚਾਹੀਦੀ ਹੈ।