ਕਾਂਗਰਸ ਦੀ ਅੰਦਰੂਨੀ ਜੰਗ ਦਾ ਅੰਤ ਜਾਂ ਨਵਾਂ ਮੋੜ? ਕਲੇਸ਼ ਮਿਟਾਉਣ ਲਈ ਹਾਈਕਮਾਨ ਦਾ ਸਖ਼ਤ ਐਕਸ਼ਨ, ਰਾਹੁਲ ਗਾਂਧੀ ਕਰਨਗੇ ਫ਼ੈਸਲਾ ਪੰਜਾਬ ਕਾਂਗਰਸ 'ਚ ਲੰਬੇ ਸਮੇਂ ਤੋਂ ਚੱਲ ਰਹੀ ਗੁੱਟਬਾਜ਼ੀ ਦੌਰਾਨ ਪਾਰਟੀ ਹਾਈਕਮਾਨ ਨੇ ਹੁਣ ਚੋਟੀ ਦੇ ਪੱਧਰ 'ਤੇ ਆਗੂਆਂ ਨੂੰ ਇੱਕ ਮੰਚ 'ਤੇ ਲਿਆਉਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਅੱਜ ਦਿੱਲੀ 'ਚ ਕਾਂਗਰস ਵਰਕਿੰਗ ਕਮੇਟੀ (ਸੀ.ਡਬਲਯੂ.ਸੀ.) ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ 'ਚ ਵੱਖ-ਵੱਖ ਰਾਜਾਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਤਿਆਰੀਆਂ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ।
Publish Date: Wed, 19 Aug 2026 11:24 AM (IST)
Updated Date: Wed, 19 Aug 2026 11:25 AM (IST)
ਰਾਜ ਬਿਊਰੋ, ਚੰਡੀਗੜ੍ਹ - ਪੰਜਾਬ ਕਾਂਗਰਸ 'ਚ ਲੰਬੇ ਸਮੇਂ ਤੋਂ ਚੱਲ ਰਹੀ ਗੁੱਟਬਾਜ਼ੀ ਦੌਰਾਨ ਪਾਰਟੀ ਹਾਈਕਮਾਨ ਨੇ ਹੁਣ ਚੋਟੀ ਦੇ ਪੱਧਰ 'ਤੇ ਆਗੂਆਂ ਨੂੰ ਇੱਕ ਮੰਚ 'ਤੇ ਲਿਆਉਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਅੱਜ ਦਿੱਲੀ 'ਚ ਕਾਂਗਰস ਵਰਕਿੰਗ ਕਮੇਟੀ (ਸੀ.ਡਬਲਯੂ.ਸੀ.) ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ 'ਚ ਵੱਖ-ਵੱਖ ਰਾਜਾਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਤਿਆਰੀਆਂ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ।
ਇਸ ਬੈਠਕ 'ਚ ਪੰਜਾਬ ਦੇ 5-6 ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹੋਣਗੇ। 1 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਵੱਲੋਂ ਚੋਣ ਕਮੇਟੀ ਦੇ ਐਲਾਨ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਇੱਕਠੇ ਮੁਲਾਕਾਤ ਕਰਨਗੇ।
ਰਾਜਾ ਵੜਿੰਗ ਅਤੇ ਚੰਨੀ ਵੀ ਹੋਣਗੇ ਸ਼ਾਮਲ
ਜਾਣਕਾਰੀ ਅਨੁਸਾਰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਜੇ ਇੰਦਰ ਸਿੰਗਲਾ ਸ਼ਾਮਲ ਹੋਣਗੇ।
ਸੂਤਰਾਂ ਅਨੁਸਾਰ ਬੁੱਧਵਾਰ ਬਾਅਦ ਦੁਪਹਿਰ ਜਾਂ ਵੀਰਵਾਰ ਨੂੰ ਰਾਹੁਲ ਗਾਂਧੀ ਪੰਜਾਬ ਦੇ ਆਗੂਆਂ ਨਾਲ ਵੱਖਰੀ ਬੈਠਕ ਕਰਨਗੇ। ਇਸ ਬੈਠਕ 'ਚ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਤੋਂ ਇਲਾਵਾ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਕੁਝ ਹੋਰ ਸੀਨੀਅਰ ਆਗੂ ਮੌਜੂਦ ਰਹਿਣਗੇ।