ਭਾਜਪਾ ਦੇ ਸਥਾਪਨਾ ਦਿਵਸ ਮੌਕੇ ਪਾਰਟੀ ਆਗੂਆਂ ’ਚ ਉਤਸ਼ਾਹ : ਮਿਸ਼ਰਾ
ਬੀਜੇਪੀ ਦੀ ਸਥਾਪਨਾ ਦਿਵਸ ਮੌਕੇ ਪਾਰਟੀ ਆਗੂਆਂ ’ਚ ਉਤਸ਼ਾਹ : ਮਿਸ਼ਰਾ
Publish Date: Mon, 06 Apr 2026 08:13 PM (IST)
Updated Date: Mon, 06 Apr 2026 08:16 PM (IST)
ਮਹਿਰਾ, ਪੰਜਾਬੀ ਜਾਗਰਣ, ਖਰੜ : ਭਾਰਤੀ ਜਨਤਾ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਦੇਸ਼ ਭਰ ਦੀਆਂ ਵੱਖ-ਵੱਖ ਥਾਵਾਂ ’ਤੇ ਪ੍ਰੋਗਰਾਮ ਕਰਵਾਏ ਗਏ। ਇਸੇ ਤਰ੍ਹਾਂ ਹੀ ਖਰੜ ਵਿਚ ਹੋਏ ਇਕ ਪ੍ਰੋਗਰਾਮ ਵਿਚ ਰੋਹਿਤ ਮਿਸ਼ਰਾ ਸੂਬਾ ਕਾਰਜਕਾਰਨੀ ਮੈਂਬਰ ਇੰਡਸਟਰੀਜ਼ ਸੈੱਲ, ਭਾਜਪਾ ਪੰਜਾਬ ਨੇ ਸਾਰੇ ਕਾਰਕੁੰਨਾਂ ਅਤੇ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਕ ਮਾਤਰ ਅਜਿਹੀ ਪਾਰਟੀ ਹੈ, ਜਿਸ ਨੇ ਸਿਧਾਂਤਾਂ ’ਤੇ ਚੱਲ ਕੇ ਦੇਸ਼ ਨੂੰ ਇਕ ਨਵੇਂ ਵਿਕਾਸ ਦੇ ਰਾਹ ’ਤੇ ਲਿਆ ਕੇ ਖੜ੍ਹਾ ਕੀਤਾ ਹੈ। ਇਸੇ ਸਦਕਾ ਇਹ ਪਾਰਟੀ ਦੁਨੀਆ ਭਰ ਵਿਚ ਆਪਣੀ ਪਛਾਣ ਬਣਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਸ ਪਾਰਟੀ ਨੇ ਰੁਜ਼ਗਾਰ ਦੇ ਮੌਕੇ ਦਿੱਤੇ ਹਨ, ਉੱਥੇ ਹੀ ਉਦਯੋਗਿਕ ਵਿਕਾਸ ਅਤੇ ਡਿਜੀਟਲ ਇੰਡੀਆ ਵਰਗੀਆਂ ਯੋਜਨਾਵਾਂ ਦੇ ਉੱਪਰ ਵੀ ਕੰਮ ਕੀਤਾ ਹੈ। ਇਸ ਮੌਕੇ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਪਾਰਟੀ ਦੇ ਨਾਲ ਜੁੜ ਕੇ ਦੇਸ਼ ਨਿਰਮਾਣ ਵਿਚ ਆਪਣਾ ਹਿੱਸਾ ਪਾਉਣ।