ਮਹਿਰਾ, ਖਰੜ : ਸ਼ਿਵ ਮੰਦਰ ਖਰੜ ਵਿਖੇ ਭਗਵਾਨ ਸ੍ਰੀ ਪਰਸ਼ੂਰਾਮ ਦੀ ਮੂਰਤੀ ਸਥਾਪਿਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਕਾਫ਼ੀ ਲੰਬੇ ਸਮੇਂ ਤੋਂ ਸ਼ਰਧਾਲੂਆਂ ਦੀ ਇਹ ਮੰਗ ਚੱਲੀ ਆ ਰਹੀ ਸੀ ਕਿ ਸ਼ਿਵ ਮੰਦਰ ਖਰੜ 'ਚ ਭਗਵਾਨ ਸ੍ਰੀ ਪਰਸ਼ੂਰਾਮ ਦੀ ਮੂਰਤੀ ਸਥਾਪਿਤ ਕੀਤੀ ਜਾਵੇ। ਇਸ ਲਈ ਸ਼ਰਧਾਲੂਆਂ ਦੀ ਮੰਗ 'ਤੇ ਪਰਸ਼ੂ ਰਾਮ ਜੈਅੰਤੀ ਮੌਕੇ ਮੂਰਤੀ ਸਥਾਪਿਤ ਕੀਤੀ ਗਈ। ਇਸ ਮੌਕੇ ਸ਼ਰਧਾਲੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਇਸ ਮੌਕੇ ਸੰਜੀਵ ਕੁਮਾਰ, ਰਾਜੀਵ ਕੁਮਾਰ, ਸ਼ਾਮ ਲਾਲ, ਕੁਲਦੀਪ ਕੁਮਾਰ, ਦੀਪਕ ਕੁਮਾਰ, ਸੌਰਵ ਸੇਠੀ ਆਦਿ ਮੌਜੂਦ ਸਨ।