- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਖੜ ਨੇ ਕਿਹਾ ਕਿ ਲੋਕ ‘ਆਪ’ ਅਤੇ ਕਾਂਗਰਸ ਦੇ ਗੱਠਜੋੜ ਨੂੰ ਲੋਕ ਸਭਾ ਚੋਣਾਂ ’ਚ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਵਿਚ ਸੱਤਾ ਵਿਚ ਠੋਸ ਵਾਪਸੀ ਕਰ ਕੇ ਪੰਜਾਬ ਦੇ ਲੰਮੇ ਸਮੇਂ ਦੇ ਹਿੱਤਾਂ ਦੀ ਰਾਖੀ ਲਈ ਸਭ ਤੋਂ ਅਨੁਕੂਲ ਪਾਰਟੀ ਹੈ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੂਬੇ ਦਾ ਹਰ ਵਰਗ ਸਰਕਾਰ ਤੋਂ ਨਾਰਾਜ਼ ਹੈ ਅਤੇ ਲੋਕ ਚੋਣ ਜ਼ਾਬਤੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਹੰਕਾਰ ਅਤੇ ਪੰਜਾਬ ਦੀ ਮਾਣ-ਮਰਿਆਦਾ ਅਤੇ ਖ਼ੁਦਮੁਖਤਿਆਰੀ ਨੂੰ ਢਾਹ ਲਾਉਣ ਦੀਆਂ ਨੀਤੀਆਂ ਅਤੇ ਇਸ ਨੂੰ ਦਿੱਲੀ ਦੇ ਆਕਾਵਾਂ ਦੇ ਸਪੁਰਦ ਕਰਨ ਦੀਆਂ ਨੀਤੀਆਂ ਵਿਰੁੱਧ ਖੁੱਲ੍ਹ ਕੇ ਸਾਹਮਣੇ ਆਉਣ ਨੂੰ ਤਿਆਰ ਹਨ। ਜਾਖੜ ਨੇ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਲੈਕਸ਼ਨ ਮੈਨੇਜਮੈਂਟ ਕਮੇਟੀ ਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਵੋਟਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ।
ਜਾਖੜ ਨੇ ਕਿਹਾ ਕਿ ਲੋਕ ‘ਆਪ’ ਅਤੇ ਕਾਂਗਰਸ ਦੇ ਗੱਠਜੋੜ ਨੂੰ ਲੋਕ ਸਭਾ ਚੋਣਾਂ ’ਚ ਸਬਕ ਸਿਖਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਵਿਚ ਸੱਤਾ ਵਿਚ ਠੋਸ ਵਾਪਸੀ ਕਰ ਕੇ ਪੰਜਾਬ ਦੇ ਲੰਮੇ ਸਮੇਂ ਦੇ ਹਿੱਤਾਂ ਦੀ ਰਾਖੀ ਲਈ ਸਭ ਤੋਂ ਅਨੁਕੂਲ ਪਾਰਟੀ ਹੈ। ਜਾਖੜ ਨੇ ਕਿਹਾ ਕਿ ਭਾਰਤ ਨੇ ਪਿਛਲੇ 10 ਸਾਲਾਂ ’ਚ ਤੇਜ਼ੀ ਨਾਲ ਵਿਕਾਸ ਕੀਤਾ ਹੈ ਅਤੇ ਪੂਰੀ ਦੁਨੀਆ ਇਸ ਗਤੀ ਨੂੰ ਅੱਗੇ ਵਧਾਉਣ ਲਈ ਸਾਡੇ ਯਤਨਾਂ ’ਤੇ ਨਜ਼ਰ ਰੱਖ ਰਹੀ ਹੈ। ਉਨ੍ਹਾਂ ਹੇਠਲੇ ਪੱਧਰ ’ਤੇ ਪਾਰਟੀ ਦੇ ਸਾਰੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਪ੍ਰਧਾਨ ਮੰਤਰੀ ਦੇ ਸੁਪਨੇ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਪ੍ਰਧਾਨ ਮੰਤਰੀਆਂ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ।
ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਆਪਣੇ ਆਪ ਨੂੰ ਕਿਸਾਨਾਂ ਦੇ ਵਕੀਲ ਵਜੋਂ ਪੇਸ਼ ਕਰਨ ਦੇ ਡਰਾਮੇ ਨੇ ਕਿਸਾਨੀ ਮਸਲਿਆਂ ਬਾਰੇ ਉਨ੍ਹਾਂ ਦੀ ਸਮਝ ਨੂੰ ਹੋਰ ਵੀ ਉਜਾਗਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤੋਂ ਕੋਈ ਵੀ ਵਰਗ ਸੰਤੁਸ਼ਟ ਨਹੀਂ ਹੈ, ਜਲਦੀ ਹੀ ਲੋਕ ਸਭਾ ਚੋਣਾਂ ਦੇ ਨਤੀਜਿਆਂ ਨਾਲ ਸਾਰੀ ਤਸਵੀਰ ਸਪੱਸ਼ਟ ਹੋ ਜਾਵੇਗੀ।