ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ 50 ਲੱਖ ਤੋਂ ਵਧਾ ਕੇ ਇਕ ਕਰੋੜ ਰੁਪਏ ਕਰ ਦਿੱਤੀ ਹੈ। ਇਹ ਫ਼ੈਸਲਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਹੋਈ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ।

ਕਾਬਲੇਗੌਰ ਹੈ ਕਿ ਪੰਜਾਬ ਨੂੰ ਦੇਸ਼ ਦੀ ਖੜਗਭੁਜਾ ਆਖਿਆ ਜਾਂਦਾ ਹੈ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਪੰਜਾਬੀਆਂ ਨੇ ਰੱਖਿਆ ਸੇਵਾਵਾਂ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਪੰਜਾਬ ਦੇ ਸੈਨਿਕਾਂ ਨੇ ਵੱਖ-ਵੱਖ ਜੰਗਾਂ ਵਿੱਚ ਦੇਸ਼ ਲਈ ਕਾਫੀ ਨਾਮਣਾ ਖੱਟਿਆ ਹੈ। ਰੱਖਿਆ ਸੇਵਾਵਾਂ ਵਿੱਚ ਰਹਿੰਦਿਆਂ ਦੇਸ਼ ਲਈ ਆਪਾ ਵਾਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਲੀ ਮਦਦ ਦਿੱਤੀ ਜਾਂਦੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪਹਿਲਾਂ ਹੀ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਧਾਉਣ ਦਾ ਐਲਾਨ ਕਰ ਚੁੱਕੇ ਹਨ।

Posted By: Jagjit Singh