ਸਟੇਟ ਬਿਊਰੋ, ਚੰਡੀਗੜ੍ਹ : ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੇ ਹੁਣ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਹੈ। ਜਸਟਿਸ ਰਾਜਮੋਹਨ ਸਿੰਘ ਨੇ ਇਸ ਪਟੀਸ਼ਨ ’ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰਦੇ ਹੋਏ ਇਸ ਨੂੰ ਹੋਰ ਬੈਂਚ ਨੂੰ ਰੈਫਰ ਕੀਤੇ ਜਾਣ ਲਈ ਚੀਫ ਜਸਟਿਸ ਨੂੰ ਭੇਜ ਦਿੱਤਾ ਹੈ। ਚੀਫ ਜਸਟਿਸ ਦੇ ਆਦੇਸ਼ਾਂ ’ਤੇ ਹਾਈ ਕੋਰਟ ਦਾ ਹੋਰ ਬੈਂਚ ਬੈਂਸ ਦੀ ਇਸ ਜ਼ਮਾਨਤ ’ਤੇ ਜਲਦ ਸੁਣਵਾਈ ਕਰੇਗਾ। ਇਸ ਮਾਮਲੇ ਵਿਚ ਬੈਂਸ ਨੇ ਪਹਿਲਾਂ ਲੁਧਿਆਣਾ ਦੀ ਅਦਾਲਤ ਤੋਂ ਰੈਗੂਲਰ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਸੀ ਜੋ 9 ਸਤੰਬਰ ਨੂੰ ਖ਼ਾਰਜ ਹੋ ਗਈ ਸੀ। ਲਿਹਾਜ਼ਾ ਹੁਣ ਬੈਂਸ ਨੇ ਇਸ ਮਾਮਲੇ ਵਿਚ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਰੈਗੂਲਰ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਹੈ। ਇਸ ਪਟੀਸ਼ਨ ’ਤੇ ਹੁਣ ਹਾਈ ਕੋਰਟ ਦਾ ਹੋਰ ਬੈਂਚ ਸੁਣਵਾਈ ਕਰੇਗਾ।

Posted By: Jagjit Singh